ਆਖਿਰਕਾਰ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤੀ ਫੌਜੀ ਵੀਰਾਂ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ ਇਨ੍ਹਾਂ ਸਭ ਦੇ ਵਿਚਾਲੇ ਪਾਕਿਸਤਾਨ ਦੇ ਲੜਾਕੂ ਜਹਾਜ਼ ਨੂੰ ਵੀ ਢਹਿ ਢੇਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਨੂੰ ਭਾਰੀ ਨੁਕਸਾਨ ਹੋਇਆ ਹੈ। ਭਾਰਤ ਨੇ ਰਾਫੇਲ, ਸੁਖੋਈ ਤੇ ਹੋਰ ਲੜਾਕੂ ਜਹਾਜ਼ਾਂ ਨਾਲ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ‘ਤੇ ਸਟ੍ਰਾਈਕ ਕੀਤੀ ਹੈ। ਭਾਰਤ ਨੇ ਆਕਾਸ਼ ਮਿਜ਼ਾਈਲ ਜ਼ਰੀਏ ਪਾਕਿਸਤਾਨ ਦੇ ਫਾਈਟਰ ਜੈੱਟ JF-17 ਨੂੰ ਢਹਿ ਢੇਰੀ ਕਰ ਦਿੱਤਾ ਹੈ।