ਭਾਰਤ ਨੇ ਪਾਕਿਸਤਾਨ ਦੇ ਲਗਭਗ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ। ਭਾਰਤ ਨੇ ਆਕਾਸ਼ ਮਿਜ਼ਾਈਲ ਜ਼ਰੀਏ ਪਾਕਿਸਤਾਨ ਦੇ ਫਾਈਟਰ ਜੈੱਟ JF-17 ਨੂੰ ਢਹਿ ਢੇਰੀ ਕਰ ਦਿੱਤਾ ਹੈ। ਆਪ੍ਰੇਸ਼ਨ ਸਿੰਦੂਰ ਨੂੰ ਸਫਲਤਾ ਨਾਲ ਪੂਰਾ ਕਰਨ ਦੇ ਬਾਅਦ ਭਾਰਤ ਨੇ ਆਪਣੇ ਏਅਰ ਸਪੇਸ ਨੂੰ ਸੁਰੱਖਿਅਤ ਕਰਨ ਲਈ ਸਾਰੇ ਏਅਰ ਡਿਫੈਂਸ ਸਿਸਟਮ ਨੂੰ ਆਨ ਕਰ ਦਿੱਤਾ ਗਿਆ ਹੈ। ‘ਆਪ੍ਰੇਸ਼ਨ ਸਿੰਦੂਰ’ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ-ਅੱਤਵਾਦ ਖਿਲਾਫ ਇਸ ਲੜਾਈ ਵਿਚ ਪੂਰਾ ਦੇਸ਼ ਇਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।