Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਈ.ਸੀ.ਆਈ.ਸੀ.ਆਈ. ਬੈਂਕ ਦਾ ਪਲੇਸਮੈਂਟ ਕੈਂਪ 9 ਮਈ ਨੂੰ

May 07, 2025 03:26 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 9 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ.ਸੀ.ਆਈ. ਬੈਂਕ ’ਚ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
            ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 19-25 ਸਾਲ ਹੋਵੇ ਅਤੇ  ਪੁਰਸ਼/ਮਹਿਲਾ ਦੋਵੇਂ  ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨਿਯੋਜਕ ਵੱਲੋਂ ਇਸ ਆਸਾਮੀ ਦੀ ਟ੍ਰੇਨਿੰਗ ਲਈ 49,500/- ਰੁਪਏ ਲਏ ਜਾਣਗੇ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 09-05-2025 ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

 

Have something to say? Post your comment