ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਘੱਟਦੀ ਖੇਤੀ-ਜੋਤ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਵਰਟੀਕਲ ਬਾਗਬਾਨੀ ਵੱਲਂੋ ਪ੍ਰੋਤਸਾਹਿਤ ਕਰਨ, ਜਿਸ ਨਾਲ ਘੱਟ ਖੇਤਰ ਵਿੱਚ ਵੱਧ ਆਮਦਨੀ ਹੋ ਸਕੇਗੀ।
ਸ੍ਰੀ ਰਾਣਾ ਅੱਜ ਇੱਥੇ ਏਕੀਕ੍ਰਿਤ ਬਾਗਬਾਨੀ ਵਿਕਾਸ ਮਿਸ਼ਨ ਤਹਿਤ ਗਠਨ ਹਰਿਆਣਾ ਰਾਜ ਬਾਗਬਾਨੀ ਵਿਕਾਸ ਏਜੰਸੀ ਦੀ ਜਨਰਲ ਬਾਡੀ ਦੀ ਦੂਜੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਬਾਗਬਾਨੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਡਰੂ, ਬਾਗਬਾਨੀ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਰਣਬੀਰ ਸਿੰਘ, ਵਿਭਾਗ ਪ੍ਰਮੁੱਖ ਡਾ. ਅਰਜੁਨ ਸੇਣੀ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਏਜੰਸੀ ਦੇ ਕਈ ਮੈਂਬਰ ਮੌਜੂਦ ਸਨ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਵਿੱਚ ਕਿਸਾਨਾਂ ਦੀ ਭਲਾਈਕਾਰੀ ਸਰਕਾਰ ਹੈ। ਮੁੱਖ ਮੰਤਰੀ ਦੀ ਸੋਚ ਹੈ ਕਿ ਕਿਸਾਨਾਂ ਦੀ ਆਮਦਨੀ ਡਬਲ ਹੋਵੇ, ਇਸ ਦਿਸ਼ਾ ਵਿੱਚ ਸੂਬਾ ਸਰਕਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਤੋਂ ਬੇਰੁਜਗਾਰੀ ਦੂਰ ਹੋ ਸਕਦੀ ਹੈ, ਬੇਸ਼ਰਤੇ ਇਹ ਲਾਭਕਾਰੀ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਜਰਾਇਲ ਅਤੇ ਜਾਪਾਨ ਦੀ ਤਰਜ 'ਤੇ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਤਕਨੀਕਾਂ ਨਾਲ ਰੁਬਰੂ ਕਰਵਾਉਣ ਤਾਂ ਜੋ ਘੱਟ ਪਾਣੀ ਵਿੱਓ ਅਤੇ ਘੱਟ ਰਸਾਇਨਿਕ ਖਾਦਾਂ ਨਾਲ ਖੇਤੀਬਾੜੀ ਦੀ ਬਿਹਤਰੀਨ ਉਪਜ ਲਈ ਜਾ ਸਕੇ।
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਮ ਬਜਟ ਵਿੱਚ ਬਾਗਬਾਨੀ ਖੇਤਰ ਲਈ ਤੈਅ ਕੀਤੇ ਗਏ ਬਜਟ ਦਾ ਪੂਰੀ ਤਰ੍ਹਾ ਨਾਲ ਸਹੀ ਵਰਤੋ ਕਰ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਇਸ ਦੇ ਲਈ ਟੀਚਾ ਬਣਾ ਕੇ ਕੰਮ ਕਰਨ ਅਤੇ ਉਸ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨ। ਉਨ੍ਹਾਂ ਨੇ ਬਾਗਬਾਨੀ ਦੇ ਖੇਤਰ ਵਿੱਚ ਵਾਧਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਸਬਸਿਡੀ ਜਲਦੀ ਤੋਂ ਜਲਦੀ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਡੀਬੀਟੀ ਰਾਹੀਂ ਟ੍ਰਾਂਸਫਰ ਹੋ ਜਾਣੀ ਚਾਹੀਦੀ ਹੈ।
ਸ੍ਰੀ ਸ਼ਿਆਮ ਸਿੰਘ ਰਾਣਾ ਨੂੰ ਮੀਟਿੰਗ ਵਿੱਚ ਜਾਣੂ ਕਰਵਾਇਆ ਗਿਆ ਕਿ ਰਾਜ ਵਿੱਚ ਵੱਖ-ਵੱਢ ਸਬਜੀ ਅਤੇ ਫੱਲਾਂ ਦੇ ਕਰੀਬ 400 ਕਲਸਟਰ ਚੋਣ ਕੀਤੇ ਗਏ ਹਨ। ਜਿਨ੍ਹਾਂ ਵਿੱਚ ਪੈਕ ਹਾਊਸ ਲਈ ਕਿਸਾਨਾਂ ਤੇ ਕਿਸਾਨ ਸਮੂਹਾਂ ਨੂੰ ਗ੍ਰਾਂਟ ਦਿੱਤੀ ਜਾਵੇਗੀ।
ਉਨ੍ਹਾਂ ਨੂੰ ਦਸਿਆ ਗਿਆ ਕਿ ਸੂਬੇ ਦੇ ਦੱਖਣੀ ਹਿੱਸੇ ਵਿੱਚ ਘੱਟ ਪਾਣੀ ਵਿੱਚ ਖਜੂਰ ਦੀ ਖੇਤੀ ਕਰਨ 'ਤੇ ਜੋਰ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਕਿਸਾਨਾਂ ਨੂੰ ਲਗਾਤਾਰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਏਕੀਕ੍ਰਿਤ ਬਾਗਬਾਨੀ ਵਿਕਾਸ ਯੋਜਨਾ ਦੇ ਤਹਿਤ ਕਵਰ ਕੀਤੀ ਜਾ ਰਹੀ ਖਜੂਰ ਦੀ ਖੇਤੀ ਲਈ 1.60 ਲੱਖ ਰੁਪਏ ਪ੍ਰਤੀ ਹੈਕਟੇਅਰ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਮਸ਼ਰੂਮ ਦੀ ਪਰਿਯੋਜਨਾਵਾਂ 'ਤੇ ਵੀ ਜੋਰ ਦਿੱਤਾ ਜਾ ਰਿਹਾ ਹੈ। ਮੌਜੂਦਾ ਵਿੱਚ ਸੋਨੀਪਤ ਜਿਲ੍ਹਾ ਵਿੱਚ ਮਸ਼ਰੂਮ ਕਲਸਟਰ ਵਿਕਸਿਤ ਕੀਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਹੋਰ ਜਿਲ੍ਹਿਆਂ ਵਿੱਚ ਵੀ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਮੰਤਰੀ ਨੇ ਇਸ ਮੌਕੇ 'ਤੇ ਏਕੀਕ੍ਰਿਤ ਬਾਗਬਾਨੀ ਵਿਕਾਸ ਮਿਸ਼ਨ (ਐਸਆਈਡੀਐਚ) ਸਕੀਮ ਤਹਿਤ ਪਿਛਲੇ ਤਿੰਨ ਸਾਲਾਂ ਦੀ ਵਿੱਤੀ ਰਿਪੋਰਟ ਦੀ ਸਮੀਖਿਆ ਕੀਤੀ, ਨਾਲ ਹੀ ਸ਼੍ਰੇਣੀਵਾਰ ਬਜਟ ਦੀ ਉਪਲਬਧਤਾ ਅਤੇ ਖਰਚ ਦੀ ਵੀ ਜਾਣਕਾਰੀ ਲਈ। ਉਨ੍ਹਾਂ ਨੇ ਬੀਜ ਉਤਪਾਦਨ, ਨਵੇਂ ਵਰਗਾਂ ਦੀ ਸਥਾਪਨਾ ਅਤੇ ਪਹਿਲੇ ਅਤੇ ਦੂਜੇ ਸਾਲ ਵਿੱਚ ਬਾਗਾਂ ਦੇ ਰੱਖਰਖਾਵ, ਮਸ਼ਰੂਮ ਪ੍ਰੋਜੈਕਟ, ਬਾਗਬਾਨੀ ਮਸ਼ੀਨੀਕਰਣ, ਐਕਸੀਲੈਂਸ ਸੈਂਟਰ, ਮਧੂਮੱਖੀ ਪਾਲਣ ਸਮੇਤ ਹੋਰ ਮਦਾਂ ਦੀ ਭੋਤਿਕ ਅਤੇ ਵਿੱਤੀ ਉਪਲਬਧੀ ਦੀ ਵੀ ਸਮੀਖਿਆ ਕੀਤੀ।
ਸ੍ਰੀ ਸ਼ਿਆਮ ਸਿੰਘ ਰਾਣਾ ਨੇ ਮੀਟਿੰਗ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਆਏ ਕਿਸਾਨਾਂ (ਜੋ ਹਰਿਆਣਾ ਸੂਬਾ ਬਾਗਬਾਨੀ ਵਿਕਾਸ ਏਜੰਸੀ ਦੇ ਮੈਂਬਰ ਵੀ ਹਨ) ਦੀ ਸਮਸਿਆਵਾਂ ਦੀ ਵੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਸੁਝਾਆਂ 'ਤੇ ਅਧਿਕਾਰੀਆਂ ਨੂੰ ਸਕਾਰਾਤਮਕ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿੰਡ ਪੰਚਾਇਤਾਂ ਨੂੰ ਵੀ ਪੰਚਾਇਤੀ ਜਮੀਨ 'ਤੇ ਫੱਲਦਾਰ ਪੇੜ-ਪੌਧੇ ਲਗਾਉਣ ਲਈ ਪ੍ਰੋਤਸਾਹਿਤ ਕਰਨ।