ਪਾਤੜਾਂ : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸ਼ੁਤਰਾਣਾ ਤੋਂ ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਨੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਲਵਾਣੂ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਉਹਨਾਂ ਕਿਹਾ ਕਿ ਸਿੱਖਿਆ ਹੀ ਅਸਲ ਆਧਾਰ ਹੈ, ਜਿਸ ਰਾਹੀਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ । ਅੱਜ ਸਵੇਰ ਦੇ ਇਹਨਾਂ ਸਮਾਗਮਾਂ ਤੋਂ ਬਾਅਦ ਸਿੱਖਿਆ ਕ੍ਰਾਂਤੀ ਦੇ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ।
ਵਿਧਾਇਕ ਸ੍ਰ. ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਕਲਵਾਣੂ ਵਿਖੇ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਅਧੁਨਿਕ ਕਲਾਸ ਰੂਮ ਅਤੇ 1 ਲੱਖ 25 ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ , ਸਰਕਾਰੀ ਹਾਈ ਸਕੂਲ ਮਵੀ ਕਲਾਂ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁਜ਼ਰਕ ਵਿਖੇ 1 ਲੱਖ 50 ਹਜ਼ਾਰ ਦੀ ਲਾਗਤ ਨਾਲ ਚਾਰਦੀਵਾਰੀ , 7 ਲੱਖ 51 ਹਜ਼ਾਰ ਦੀ ਲਾਗਤ ਨਾਲ ਨਵੇਂ ਕਮਰੇ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਦੇ ਸਪੁੱਤਰ ਹਰਮੀਤ ਸਿੰਘ ਵਿੱਕੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਕਲਵਾਣੂ ਵਿਖੇ 8 ਲੱਖ 76 ਹਜ਼ਾਰ ਅਤੇ ਸਰਕਾਰੀ ਹਾਈ ਸਕੂਲ ਕਲਵਾਣੂ ਵਿਖੇ 13 ਲੱਖ 7 ਹਜ਼ਾਰ ਦੀ ਲਾਗਤ ਨਾਲ ਨਵੇਂ ਆਧੁਨਿਕ ਕਲਾਸ ਰੂਮ , ਚਾਰਦੀਵਾਰੀ ਦਾ ਉਦਘਾਟਨ ਕੀਤਾ।
ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਬੱਚੇ ਨੂੰ ਪੂਰਣ ਸਿੱਖਿਆ ਅਤੇ ਅਨੁਕੂਲ ਸਿੱਖਆ ਵਾਲਾ ਮਾਹੌਲ ਮਿਲ ਸਕੇ । ਇਸ ਮੌਕੇ ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦੀ ਪ੍ਰਸੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ।
ਸਮਾਗਮ ਦੌਰਾਨ ਸਕੂਲ ਇੰਚਾਰਜ਼ ਸ਼੍ਰੀਮਤੀ ਰੂਬੀ ਘਈ, ਕੁਲਦੀਪ ਸਿੰਘ ਸਰਪੰਚ ਮਵੀ ਕਲਾਂ, ਐਸ.ਐਮ.ਸੀ. ਚੇਅਰਮੈਨ ਗੁਰਪ੍ਰੀਤ ਸਿੰਘ, ਸਮਾਜ ਸੇਵੀ ਗੁਰਪ੍ਰੀਤ ਸਿੰਘ, ਬੀਪੀਓ ਗੁਰਪ੍ਰੀਤ ਸਿੰਘ, ਬੀਐਨਓ ਭੂਸ਼ਣ ਕੁਮਾਰ, ਸੀਨੀਅਰ ਆਪ ਆਗੂ ਕੁਲਦੀਪ ਸਿੰਘ ਥਿੰਦ, ਸੋਨੀ ਠੇਕੇਦਾਰ, ਸਰਪੰਚ ਜਗਤਾਰ ਸਿੰਘ , ਕੁਲਦੀਪ ਸਿੰਘ ਥਿੰਦ ਪਾਤੜਾਂ, ਈਸ਼ਵਰ ਰਾਣਾ ਜ਼ਿਲ੍ਹਾ ਕੋਆਰਡੀਨੇਟਰ, ਰਣਜੀਤ ਸਿੰਘ ਵਿਰਕ ਪ੍ਰਧਾਨ ਟਰੱਕ ਯੂਨੀਅਨ ਪਾਤੜਾਂ, ਮਿੱਠੂ ਸਿੰਘ ਪ੍ਰਧਾਨ ਨਗਰ ਪੰਚਾਇਤ ਘੱਗਾ, ਸ਼ਕਤੀ ਗੋਇਲ ਮੀਤ ਪ੍ਰਧਾਨ ਘੱਗਾ, ਨੰਦ ਲਾਲ ਸ਼ਹਿਰੀ ਪ੍ਰਧਾਨ ਘੱਗਾ, ਗੁਰਪ੍ਰੀਤ ਸਿੰਘ ਵਰਮਾ ਬੀਪੀਓ ਸਮਾਣਾ, ਸੀ.ਐਚ.ਟੀ. ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਸਰਪੰਚ ਕਲਵਾਣੂ , ਮੁੱਖ ਅਧਿਆਪਕ ਸ੍ਰ. ਰਜਿੰਦਰ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਪਿੰਡ ਦੇ ਪੰਚ, ਸਕੂਲ ਦੇ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਮੌਜੂਦ ਸਨ।
ਵਿਧਾਇਕ ਸ੍ਰ. ਕੁਲਵੰਤ ਸਿੰਘ ਬਾਜ਼ੀਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਬੱਚੇ ਨੂੰ ਪੂਰਣ ਸਿੱਖਿਆ ਅਤੇ ਅਨੁਕੂਲ ਸਿੱਖਆ ਵਾਲਾ ਮਾਹੌਲ ਮਿਲ ਸਕੇ । ਇਸ ਮੌਕੇ ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦੀ ਪ੍ਰਸੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ।