Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

May 07, 2025 06:59 PM
SehajTimes

ਚੰਡੀਗੜ੍ਹ : 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ। ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6-7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ ਨੂੰ ਇੱਕ ਸਫਲ ਹਵਾਈ ਹਮਲੇ ਰਾਹੀਂ ਨੇਸਤੇ ਨਾਬੂਤ ਕਰ ਦਿੱਤਾ।

ਇਸ ਦਾ ਮੋੜਵਾਂ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਭਾਰਤੀ ਫੌਜ ਦੀ ਇਸ ਦਲੇਰਾਨਾ ਕਾਰਵਾਈ ਤੇ ਪੂਰਾ ਦੇਸ਼ ਫਖ਼ਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਫੌਜ ਨੇ ਜਿਸ ਸਿਆਣਪ, ਸਟੀਕ ਰਣਨੀਤੀ ਅਤੇ ਹਿੰਮਤ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ, ਉਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਪੂਰਾ ਦੇਸ਼ ਫੌਜ ਦੇ ਨਾਲ ਦ੍ਰਿੜਤਾ ਨਾਲ ਖੜ੍ਹਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਅੱਗੇ ਕਿਹਾ ਕਿ ਸਾਡਾ ਸੂਬਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਇਸ ਲਈ ਸਾਨੂੰ ਵਧੇਰੇ ਸੁਚੇਤ ਅਤੇ ਜਾਗਰੂਕ ਰਹਿਣ ਦੀ ਲੋੜ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਡਰਿਆ ਹੋਇਆ ਦੁਸ਼ਮਣ ਦੇਸ਼ ਕਿਸੇ ਵੀ ਤਰ੍ਹਾਂ ਦੀ ਨਾਪਾਕ ਸਾਜਿ਼ਸ਼ ਰਚ ਸਕਦਾ ਹੈ । ਸਾਨੂੰ ਅਜਿਹੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਪਵੇਗਾ। ਉਹਨਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ