Sunday, October 12, 2025

Chandigarh

ਕਰੈਸ਼ ਬਲੈਕਆਉਟ ਡ੍ਰਿਲ ਦੌਰਾਨ ਬੰਦ ਰਹੀਆਂ ਮੋਹਾਲੀ 'ਚ ਲਾਈਟਾਂ

May 08, 2025 02:34 PM
SehajTimes

ਐਸ ਏ ਐਸ ਨਗਰ : ਮੁਹਾਲੀ ਜ਼ਿਲ੍ਹੇ ਨੇ ਬੁੱਧਵਾਰ ਸ਼ਾਮ ਨੂੰ ਸਿਵਲ ਡਿਫੈਂਸ ਉਪਾਅ ਦੇ ਹਿੱਸੇ ਵਜੋਂ ਸ਼ਾਮ 7:30 ਵਜੇ ਤੋਂ ਸ਼ਾਮ 7:40 ਵਜੇ ਤੱਕ ਕਰੈਸ਼ ਬਲੈਕਆਉਟ ਅਭਿਆਸ ਕੀਤਾ, ਜਿਸ ਦੌਰਾਨ ਲਾਈਟਾਂ ਬੰਦ ਰੱਖੀਆਂ ਗਈਆਂ।

ਸੀਨੀਅਰ ਪੁਲਿਸ ਸੁਪਰਡੈਂਟ (ਐਸ ਐਸ ਪੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀਪਕ ਪਾਰੀਕ ਨੇ ਦੱਸਿਆ ਕਿ ਬਲੈਕਆਉਟ ਡ੍ਰਿਲ ਪਹਿਲਾਂ ਬੈਸਟੇਕ ਮਾਲ ਵਿਖੇ ਕੀਤੀ ਗਈ ਇੱਕ ਮੌਕ ਡ੍ਰਿਲ ਤੋਂ ਬਾਅਦ ਦੂਸਰੇ ਪੜਾਅ ਤਹਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਭਿਆਸ ਦਾ ਉਦੇਸ਼ ਸੰਭਾਵੀ ਹਵਾਈ ਹਮਲਿਆਂ ਜਾਂ ਯੁੱਧ ਵਰਗੀਆਂ ਸਥਿਤੀਆਂ ਦੌਰਾਨ ਐਮਰਜੈਂਸੀ ਪ੍ਰਤੀਕਿਰਿਆ ਲਈ ਵਸਨੀਕਾਂ ਨੂੰ ਤਿਆਰ ਕਰਨਾ ਸੀ।

ਪ੍ਰੋਟੋਕੋਲ ਬਾਰੇ ਦੱਸਦੇ ਹੋਏ, ਐਸ ਐਸ ਪੀ ਪਾਰੀਕ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਜਾਣੇ ਚਾਹੀਦੇ ਹਨ। ਆਟੋ-ਆਨ ਸੋਲਰ/ਸੀ ਸੀ ਟੀ ਵੀ ਲਾਈਟਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਵਾਹਨਾਂ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰਕੇ, ਲਾਈਟਾਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹਵਾਈ ਹਮਲਿਆਂ ਦੌਰਾਨ ਸੰਭਾਵੀ ਟਾਰਗੇਟ ਬਣਨ ਤੋਂ ਬਚਣ ਲਈ ਕਰੈਸ਼ ਬਲੈਕਆਉਟ ਇੱਕ ਮਹੱਤਵਪੂਰਨ ਐਮਰਜੈਂਸੀ ਉਪਾਅ ਸਮਝਿਆ ਜਾਂਦਾ ਹੈ।

ਐਸ ਐਸ ਪੀ ਨੇ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਹਵਾਈ ਹਮਲੇ ਦੀ ਸਥਿਤੀ ਵਿੱਚ ਜ਼ਮੀਨੀ ਮੰਜ਼ਿਲਾਂ ਜਾਂ ਭੂਮੀਗਤ ਆਸਰਾ ਸਥਾਨਾਂ ਵਿੱਚ ਜਾਣ ਦੀ ਸਲਾਹ ਵੀ ਦਿੱਤੀ। ਜਿਨ੍ਹਾਂ ਲੋਕਾਂ ਨੂੰ ਤੁਰੰਤ ਕੋਈ ਆਸਰਾ ਨਹੀਂ ਮਿਲਦਾ, ਉਨ੍ਹਾਂ ਨੂੰ ਦਰੱਖਤਾਂ ਹੇਠ ਸਹਾਰਾ ਲੈਣ ਦੀ ਸਲਾਹ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜਿਹੀਆਂ ਹੰਗਾਮੀ ਹਾਲਤਾਂ ਨਾਲ ਨਜਿੱਠਣ ਦਾ ਅਭਿਆਸ ਕੀਤਾ ਹੋਵੇਗਾ ਤਾਂ ਸਾਨੂੰ ਇਸ ਦਾ ਸਵੈ ਰੱਖਿਆ ਦੌਰਾਨ ਵੱਡਾ ਲਾਭ ਮਿਲੇਗਾ।

ਇਸ ਤੋਂ ਇਲਾਵਾ, ਐਸ ਐਸ ਪੀ ਪਾਰੀਕ ਨੇ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਅਤੇ ਭੜਕਾਊ ਸੰਦੇਸ਼ ਫੈਲਾਉਣ ਵਿਰੁੱਧ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਸਾਨੂੰ ਗੈਰ-ਪ੍ਰਮਾਣਿਤ ਸੰਦੇਸ਼ਾਂ ਨੂੰ ਅੱਗੇ ਭੇਜਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜੋ ਦਹਿਸ਼ਤ ਫੈਲਾ ਸਕਦੇ ਹਨ ਅਤੇ ਸਮਾਜਿਕ ਸਦਭਾਵਨਾ ਨੂੰ ਵਿਗਾੜ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਈਬਰ ਸੈੱਲ ਨੂੰ ਅਫਵਾਹਾਂ ਦੇ ਫੈਲਾਅ ਦੀ ਨਿਗਰਾਨੀ ਅਤੇ ਰੋਕਥਾਮ ਲਈ ਅਲਰਟ 'ਤੇ ਰੱਖਿਆ ਗਿਆ ਹੈ।

ਐਸ ਐਸ ਪੀ ਪਾਰੀਕ ਦੇ ਨਾਲ ਐਸ ਪੀ (ਐਚ) ਰਮਨਦੀਪ ਸਿੰਘ ਅਤੇ ਡੀ ਐਸ ਪੀ ਪ੍ਰਿਥਵੀ ਸਿੰਘ ਚਾਹਲ, ਐਨ ਪੀ ਐਸ ਲਹਿਲ, ਹਰਸਿਮਰਨ ਸਿੰਘ ਬੱਲ, ਹੋਰ ਪੁਲਿਸ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ