Saturday, May 10, 2025

Education

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੰਵਾਦ ਰਚਾਇਆ

May 08, 2025 06:11 PM
SehajTimes
ਪਟਿਆਲਾ : ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬੀ ਯੂਨੀਵਰਸਿਟੀ ਵਿਖੇ ਮਨੋਵਿਗਿਆਨ ਦੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ ਗਿਆ। ਸਿਹਤ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓ. ਐੱਸ. ਡੀ. ) ਸ਼੍ਰੀ ਸ਼ਾਲੀਨ ਮਿੱਤਰਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ।
ਯੂਨੀਵਰਸਿਟੀ ਵਿਖੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਮਮਤਾ ਸ਼ਰਮਾ, ਡਾ. ਮਨਦੀਪ ਕੌਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੌਂਸਲਰ ਡਾ. ਰੂਬੀ ਗੁਪਤਾ ਨੇ ਇਸ ਸੈਸ਼ਨ ਦੇ ਆਯੋਜਨ ਅਤੇ ਸੰਵਾਦ ਰਚਾਉਣ ਵਿੱਚ ਭੂਮਿਕਾ ਨਿਭਾਈ।
ਇਸ ਮੌਕੇ ਜ਼ਿਲ੍ਹਾ ਪੱਧਰੀ ਪਹਿਲਕਦਮੀਆਂ ਲਈ ਚੁਣੇ ਗਏ ਮਨੋਵਿਗਿਆਨ ਵਿਭਾਗ ਦੇ ਪੀ-ਐੱਚ. ਡੀ. ਖੋਜਾਰਥੀ, ਪੀ.ਜੀ.ਡੀ.ਸੀ.ਪੀ. ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀ ਹਾਜ਼ਰ ਰਹੇ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਭਵਿੱਖ ਵਿੱਚ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਵਿੱਚ ਸਹਾਇਤਾ ਪ੍ਰਦਾਨ ਕਰਨਗੇ। ਇਹ ਵਿਦਿਆਰਥੀ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੌਂਸਲਿੰਗ ਸੇਵਾਵਾਂ ਅਤੇ ਪੁਨਰਵਾਸ ਦੇ ਯਤਨ ਵਿੱਚ ਵੱਖ-ਵੱਖ ਮਾਹਿਰਾਂ ਦੀ ਨਿਗਰਾਨੀ ਹੇਠ ਸੇਵਾਵਾਂ ਦੇਣਗੇ। ਇਹ ਵਿਦਿਆਰਥੀ ਆਪਣੇ ਜ਼ਿਲਿ੍ਹਆਂ ਵਿੱਚ ਵਿਚਰਦਿਆਂ ਜਾਗਰੂਕਤਾ ਫੈਲਾਉਣ ਦਾ ਕਾਰਜ ਕਰਨਗੇ।
ਇਸ ਮੌਕੇ ਅਧਿਕਾਰੀਆਂ ਵੱਲੋਂ ਪ੍ਰੋ. ਮਮਤਾ ਸ਼ਰਮਾ ਅਤੇ ਪ੍ਰੋ. ਮਨਦੀਪ ਕੌਰ ਵੱਲੋਂ ਇਸ ਮੁਹਿੰਮ ਵਿੱਚ ਪਾਏ ਯੋਗਦਾਨ ਅਤੇ ਸਮਾਜਿਕ ਪਹਿਲਕਦਮੀਆਂ ਵਿੱਚ ਨਿਰੰਤਰ ਭਾਗੀਦਾਰੀ ਦੀ ਸ਼ਲਾਘਾ ਕੀਤੀ ਗਈ।

Have something to say? Post your comment

 

More in Education

ਸੁਨਾਮ ਵਿਖੇ ਨਾਚ ਪ੍ਰਤੀਯੋਗਤਾ ਦਾ ਆਯੋਜਨ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਬੱਚਿਆਂ ਨੂੰ ਸਟੇਸ਼ਨਰੀ, ਨੋਟਬੁੱਕ ਵੰਡੇ

ਸੁਨਾਮ ਕਾਲਜ਼ 'ਚ ਦੋ ਰੋਜ਼ਾ ਕਾਮਰਸ ਫੈਸਟ ਕਰਾਇਆ 

ਅਕੇਡੀਆ ਸਕੂਲ 'ਚ ਅੰਗਰੇਜ਼ੀ ਐਕਸਟੈਂਮਪੋਰ ਮੁਕਾਬਲੇ ਕਰਵਾਏ 

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਅਕੇਡੀਆ ਸਕੂਲ 'ਚ ਕਹਾਣੀ ਉਚਾਰਨ ਮੁਕਾਬਲਾ ਕਰਾਇਆ 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ