Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

May 08, 2025 06:28 PM
SehajTimes

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਲੋਨੀ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਚੱਕ ਮਿਸ਼ਰੀ ਖਾਨ ਦੇ ਰਹਿਣ ਵਾਲੇ ਸਾਜਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਐਮ-2025), ਜਿਸਦੀ ਵਰਤੋਂ ਉਹ ਨਸ਼ਿਆਂ ਦੀ ਤਸਕਰੀ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼-ਅਧਾਰਤ ਮੁਲਜ਼ਮ ਜੱਸਾ ਨਸ਼ਿਆਂ ਅਤੇ ਹਥਿਆਰਾਂ ਦਾ ਤਸਕਰ ਹੈ, ਜੋ ਪੁਲਿਸ ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕਈ ਕੇਸਾਂ ਵਿੱਚ ਲੋੜੀਂਦਾ ਹੈ।

ਜ਼ਿਕਰਯੋਗ ਹੈ ਕਿ ਸੀਆਈ ਅੰਮ੍ਰਿਤਸਰ ਵੱਲੋਂ ਪਿਛਲੇ ਦਸ ਦਿਨਾਂ ਵਿੱਚ ਬੇਨਕਾਬ ਕੀਤਾ ਗਿਆ ਹੈ ਤੀਜਾ ਮਡਿਊਲ ਹੈ, ਜਿਸਨੂੰ ਵਿਦੇਸ਼ ਅਧਾਰਤ ਤਸਕਰ ਜੱਸਾ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਉਕਤ ਤਸਕਰ ਜੱਸਾ ਦੇ ਕਾਰਕੁਨ ਅਭਿਸ਼ੇਕ ਨੂੰ ਸੱਤ ਪਿਸਤੌਲਾਂ ਅਤੇ 1.5 ਲੱਖ ਰੁਪਏ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਤੋਂ ਕੁਝ ਦਿਨਾਂ ਬਾਅਦ ਪੁਲਿਸ ਟੀਮਾਂ ਨੇ ਜੱਸਾ ਦੇ ਫਰਾਰ ਸਾਥੀ ਜੋਧਬੀਰ ਸਿੰਘ ਉਰਫ ਜੋਧਾ ਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

ਡੀਜੀਪੀ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਗੁਰਪਿੰਦਰ ਅਤੇ ਸਾਜਨ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਨੇੜੇ ਬਾਈਪਾਸ ਵਾਲੇ ਇਲਾਕੇ ਵਿੱਚ ਕਿਸੇ ਹੋਰ ਧਿਰ ਨੂੰ ਹੈਰੋਇਨ ਦੀ ਵੱਡੀ ਖੇਪ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਲਾਕੇ ਵਿੱਚ ਆਪ੍ਰਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਖੇਪ ਦੀ ਡਲਿਵਰੀ ਕਰਨ ਜਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਉਨ੍ਹਾਂ ਤੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਪਣੇ ਵਿਦੇਸ਼-ਅਧਾਰਤ ਸੰਚਾਲਕ ਜੱਸਾ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਕਾਨੂੰਨ ਦੀਆਂ ਧਾਰਾਵਾਂ 21, 25, 27-ਏ ਅਤੇ 29 ਤਹਿਤ ਐਫਆਈਆਰ ਨੰਬਰ 30 ਮਿਤੀ 08.05.2025 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ