Thursday, August 28, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Chandigarh

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

May 08, 2025 07:29 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ— ਜਿਨ੍ਹਾਂ ਵਿੱਚ ਦੋ .32 ਬੋਰ ਅਤੇ ਇੱਕ .30 ਬੋਰ ਸਮੇਤ 14 ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਖਰੜ ਦੇ 'ਫਿਊਚਰ ਹਾਈਟਸ' ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ।

ੳਹੁਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਜਿੰਦਰ ਸਿੰਘ ਆਪਣੇ ਵਿਦੇਸ਼ ਵਿੱਚ ਰਹਿੰਦੇ ਹੈਂਡਲਰ ਸੋਨੂੰ ਖੱਤਰੀ ਤੋਂ ਸਿੱਧੇ ਤੌਰ ਤੇ ਨਿਰਦੇਸ਼ ਪ੍ਰਾਪਤ ਕਰ ਰਿਹਾ ਸੀ ਅਤੇ ਸੂਬੇ ਵਿੱਚ ਹਾਈ-ਪਰੋਫਾਈਲ ਅਪਰਾਧ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਹਰਜਿੰਦਰ ਸਿੰਘ ਦੀ ਗ੍ਰਿਫਤਾਰੀ ਸਰਹੱਦ ਪਾਰਲੇ ਸਬੰਧਾਂ ਨਾਲ ਚਲਾਏ ਜਾ ਰਹੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਸਾਡੀ ਨਿਰੰਤਰ ਤੇ ਮੁਸਤੈਦ ਕਾਰਵਾਈ ਦਾ ਅਹਿਮ ਕਦਮ ਹੈ। ਉਹਨਾਂ ਇਹ ਵੀ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪਰਮੋਦ ਬਾਨ ਨੇ ਦੱਸਿਆ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਪੁਖਤਾ ਇਤਲਾਹ ਦੇ ਅਧਾਰ ਤੇ ਏਜੀਟੀਐਫ ਦੀਆਂ ਟੀਮਾਂ ਨੇ ਖਰੜ ਦੇ ਇਲਾਕੇ ਵਿੱਚ ਘੁੰਮਦੇ ਦੋਸ਼ੀ ਹਰਜਿੰਦਰ ਨੂੰ ਲੱਭਿਆ ਅਤੇ ਉਸਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਰਹੇ।

ਇਸ ਸਬੰਧੀ ਬੀਐਨਐਸ ਦੀ ਧਾਰਾ 125, 194, 194(2), 296, 193(3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 68 ਮਿਤੀ 24/02/2025 ਅਧੀਨ ਕੇਸ ਪਹਿਲਾਂ ਹੀ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਸਿਟੀ ਖਰੜ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਰਹੂਮ ਹਾਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ

ਹਲਕਾ ਖਰੜ ਦੀਆਂ ਸੜਕਾਂ ਤੇ ਪੁਲੀਆਂ ਦਾ ਬੁਰਾ ਹਾਲ ਕਾਰਨ ਕਾਂਗਰਸੀ ਵਰਕਰਾਂ ਨੇ ਵਿਜੇ ਸ਼ਰਮਾ ਟਿੰਕੂ ਦੀ ਅਵਗਾਈ ‘ਚ ਲਾਇਆ ਧਰਨਾ

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਬਲਜੀਤ ਕੌਰ

10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਬਣਨ ਬਾਅਦ ਖੇਡਾਂ ਅਤੇ ਖਿਡਾਰੀਆਂ ਨੂੰ ਮਿਲਿਆ ਉਤਸ਼ਾਹ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ : ਸੌਂਦ

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ