Friday, May 09, 2025
BREAKING NEWS
ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Chandigarh

ਪਟਿਆਲਾ ਸੜਕ ਹਾਦਸਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

May 08, 2025 07:34 PM
SehajTimes

ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿੱਚ ਡਰਾਈਵਰ ਸਮੇਤ 7 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ, ਇਸ ਮਾਮਲੇ ਸਬੰਧੀ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ ਲਿਆ ਗਿਆ ਹੈ।

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨ ਪਟਿਆਲਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਹਾਦਸੇ ਦੌਰਾਨ ਜਖਮੀ ਹੋਏ ਬੱਚਿਆਂ ਦਾ ਹਰ ਸੰਭਵ ਇਲਾਜ ਕਰਵਾਇਆ ਜਾਵੇ ਅਤੇ ਰਿਜਨਲ ਟ੍ਰਾਸਪੋਰਟ ਆਫਸਰ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਸੜਕਾਂ ਤੇ ਚੱਲ ਰਹੇ ਓਵਰਲੋਡ ਟਿੱਪਰਾਂ/ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸਬੰਧਤ ਸਕੂਲ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ, ਜੇਕਰ ਸਕੂਲੀ ਵਾਹਨ ਨਿਰਧਾਰਤ ਸ਼ਰਤਾਂ ਪੂਰੀਆਂ ਨਹੀਂ ਕਰਦੇ ਤਾਂ ਸਕੂਲੀ ਵਾਹਨ ਚਾਲਕਾਂ ਅਤੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਤੋਂ ਇਲਾਵਾ ਸੀਨੀਅਰ ਸੁਪਰੀਡੈਂਟ ਆਫ਼ ਪੁਲਿਸ ਪਟਿਆਲਾ ਨੂੰ ਹਦਾਇਤ ਕੀਤੀ ਗਈ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਟਿੱਪਰ ਦੇ ਡਰਾਈਵਰ ਦੇ ਲਾਈਸੈਂਸ, ਟਿੱਪਰ ਦੇ ਮੁਕੰਮਲ ਦਸਤਾਵੇਜ ਜਿਵੇ ਵੈਲਿਡ ਆਰ.ਸੀ. ਫਿੱਟਨੈਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਮਾਈਨਿੰਗ ਪਾਲਿਸੀ ਦੀਆਂ ਸ਼ਰਤਾਂ ਤਹਿਤ ਸੜਕ ਦੇ ਚੱਲਣ, ਓਵਰ ਲੋਡ ਆਦਿ ਦੀ ਗਹਿਰਾਈ ਨਾਲ ਮੁਕੰਮਲ ਤਫਤੀਸ਼ ਕਰਕੇ ਟਿੱਪਰ ਮਾਲਕ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਕੀਤੀ
ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ ਐਸ ਪੀ ਪਟਿਆਲਾ ਤੋਂ ਇਸ ਸਬੰਧੀ ਕਾਰਵਾਈ ਦੀ ਰਿਪੋਰਟ 11.05.2025 ਤਲਬ ਕੀਤੀ ਗਈ ਹੈ।

Have something to say? Post your comment

 

More in Chandigarh

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਕਰੈਸ਼ ਬਲੈਕਆਉਟ ਡ੍ਰਿਲ ਦੌਰਾਨ ਬੰਦ ਰਹੀਆਂ ਮੋਹਾਲੀ 'ਚ ਲਾਈਟਾਂ

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ - ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਪੰਜਾਬ ‘ਚ ਕਈ ਥਾਂਈਂ Mock Drill ਜਾਰੀ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ : ਐਸ.ਡੀ.ਐਮ ਦਮਨਦੀਪ ਕੌਰ