Friday, May 09, 2025

Chandigarh

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ

May 09, 2025 01:49 PM
SehajTimes

ਮੋਹਾਲੀ : ਡਾ. ਪਰਮਿੰਦਰਜੀਤ ਸਿੰਘ ਨੇ ਬਦਲੀ ਉਪਰੰਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ। ਡਾ. ਪਰਮਿੰਦਰਜੀਤ ਸਿੰਘ ਇਸ ਹਸਪਤਾਲ ਵਿਚ ਕਾਫ਼ੀ ਸਮੇਂ ਤਕ ਬਤੌਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਉਂਦੇ ਰਹੇ ਹਨ। 1 ਅਪ੍ਰੈਲ 2024 ਨੂੰ ਉਨ੍ਹਾਂ ਦੀ ਤਰੱਕੀ ਐਸ.ਐਮ.ਓ. ਵਜੋਂ ਹੋਈ ਸੀ ਤੇ ਉਨ੍ਹਾਂ ਖਰੜ ਹਸਪਤਾਲ ਵਿਖੇ ਅਹੁਦਾ ਸੰਭਾਲਿਆ ਸੀ।
         ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਹਸਪਤਾਲ ਵਿਚ ਕੰਮ ਕਰਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਥੇ ਕੰਮ ਕਰਨ ਦਾ ਕਾਫ਼ੀ ਤਜਰਬਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਹਸਪਤਾਲ ਹੋਣ ਸਦਕਾ ਇਥੇ ਮਰੀਜ਼ਾਂ ਦੀ ਆਮਦ ਕਾਫ਼ੀ ਜ਼ਿਆਦਾ ਹੁੰਦੀ ਹੈ ਤੇ ਉਹ ਪੁਰਜ਼ੋਰ ਯਤਨ ਕਰਨਗੇ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਚੰਗੀਆਂ ਸਿਹਤ ਸਹੂਲਤਾਂ ਮਿਲਣ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ -1 ਡਾ. ਐਚ.ਐਸ.ਚੀਮਾ ਅਤੇ ਸਮੂਹ ਸਟਾਫ਼ ਨੇ ਡਾ. ਪਰਮਿੰਦਰਜੀਤ ਸਿੰਘ ਦਾ ਸਵਾਗਤ ਕੀਤਾ ਅਤੇ ਸ਼ੁਭਕਾਮਨਾਵਾਂ ਦਿਤੀਆਂ।

Have something to say? Post your comment

 

More in Chandigarh

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ "ਨੋ ਫਲਾਇੰਗ ਜ਼ੋਨ" ਦੇ ਹੁਕਮ

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ