Tuesday, December 16, 2025

Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ "ਨੋ ਫਲਾਇੰਗ ਜ਼ੋਨ" ਦੇ ਹੁਕਮ

May 09, 2025 01:58 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜੰਮੂ ਅਤੇ ਕਸ਼ਮੀਰ ਵਿੱਚ 22.04.2025 ਨੂੰ ਪਹਿਲਗਾਮ ਹਮਲੇ ਕਾਰਨ ਪੈਦਾ ਹੋਏ ਮੌਜੂਦਾ ਦ੍ਰਿਸ਼ ਅਤੇ ਆਮ ਲੋਕਾਂ ਦੇ ਸੁਰੱਖਿਆ ਪਹਿਲੂਆਂ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੁਆਰਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਨਾਲ ਲੈਸ ਡਰੋਨਾਂ ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਕਰਨ ਦੇ ਹਾਲ ਹੀ ਦੇ ਰੁਝਾਨਾਂ ਕਾਰਨ, ਉਭਰ ਰਹੇ ਖਤਰਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਅਧਿਕਾਰ ਖੇਤਰ ਨੂੰ ਡਰੋਨ ਅਤੇ ਮਨੁੱਖ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ "ਨੋ ਫਲਾਇੰਗ ਜ਼ੋਨ" ਘੋਸ਼ਿਤ ਕੀਤਾ ਹੈ।

 ਜ਼ਿਲ੍ਹਾ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ, ਹੁਕਮ ਦਿੱਤਾ ਹੈ ਕਿ ਜ਼ਿਲ੍ਹਾ ਐਸ.ਏ.ਐਸ. ਨਗਰ, ਪੰਜਾਬ ਦਾ ਪੂਰਾ ਅਧਿਕਾਰ ਖੇਤਰ 08.05.2025 ਤੋਂ 05.07.2025 ਤੱਕ ਗੈਰ-ਅਧਿਕਾਰਤ ਡਰੋਨਾਂ ਅਤੇ ਮਨੁੱਖ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਦੀ ਉਡਾਣ ਦੇ ਉਦੇਸ਼ ਲਈ "ਨੋ ਫਲਾਇੰਗ ਜ਼ੋਨ" ਹੋਵੇਗਾ।

 ਹਾਲਾਂਕਿ, ਇਹ ਹੁਕਮ ਪੁਲਿਸ, ਪੈਰਾ-ਮਿਲਟਰੀ, ਹਵਾਈ ਸੈਨਾ, ਐਸ.ਪੀ.ਜੀ. ਕਰਮਚਾਰੀਆਂ ਅਤੇ ਸਮਰੱਥ ਸਰਕਾਰੀ ਅਥਾਰਟੀ ਦੁਆਰਾ ਅਧਿਕਾਰਤ ਵਿਅਕਤੀਆਂ ਸਮੇਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ 'ਤੇ ਲਾਗੂ ਨਹੀਂ ਹੋਵੇਗਾ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ