Friday, October 31, 2025

Chandigarh

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

May 09, 2025 02:07 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ 'ਤੇ ਪਾਬੰਦੀ ਲਾ ਦਿੱਤੀ ਹੈ।

     ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਰਗੀਆਂ ਜ਼ਰੂਰੀ ਵਸਤੂਆਂ ਦੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਅਨਾਜ ਅਤੇ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ, ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਸ਼ਾਮਲ ਹਨ।
ਅਜਿਹੀ ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ, ਨਾਗਰਿਕ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰ ਸਕਦੇ ਹਨ। ਸ਼ਿਕਾਇਤ ਕਰਨ ਲਈ ਕੰਟਰੋਲ ਰੂਮ ਦੇ ਸੰਪਰਕ ਵੇਰਵੇ ਇਸ ਪ੍ਰਕਾਰ ਹਨ:

ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ/ਆਦਿ ਲਈ)-
99152-19038

ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ)- 98159-91677

ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ)-94642-92474

ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ)
-78883-27611, 95015-02846

ਡੀਐਮ, ਮਾਰਕਫੈੱਡ (ਸੁੱਕੇ ਰਾਸ਼ਨ ਲਈ)- 78883-27611, 95922-22077

ਡੀਐਮ, ਵੇਰਕਾ, (ਦੁੱਧ ਅਤੇ ਡੇਅਰੀ ਉਤਪਾਦਾਂ ਲਈ) -84279-00558

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ