ਤਰਨ ਤਾਰਨ : ਜਿਲਾ ਤਰਨ ਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ ਇੱਕ ਫੇਕ ਲਿਸਟ ਮੀਡੀਆ ਵਿੱਚ ਵਾਇਰਲ ਹੋ ਰਹੀ ਹੈ। ਇਸ ਸਬੰਧ ਵਿੱਚ ਆਪ ਜੀ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਜੀ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਅਫਵਾਹਾਂ ਤੋਂ ਬਚਿਆ ਜਾਵੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਸਬੰਧੀ ਅਧਿਕਾਰਤ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਡੀਆ ਰਾਹੀਂ ਅਗਾਂਊਂ ਜਾਰੀ ਕੀਤੀ ਜਾਵੇਗੀ।