Thursday, March 28, 2024
BREAKING NEWS
CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਚੋਣ ਕਮਿਸ਼ਨ ਸਖਤ : ਡਾ ਪੱਲਵੀਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਮਨਰੇਗਾ ਮਜ਼ਦੂਰੀ ਲਈ ਤੋਹਫ਼ਾCM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲਸਮਾਜ ਸੇਵੀ ਗੁਰਜੰਟ ਸਿੰਘ ਉਪਲੀ ਨੂੰ ਅਲੀਵਾਲ ਚ ਕੀਤਾ ਸਨਮਾਨਿਤਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ : ਅਨੁਰਾਗ ਅਗਰਵਾਲਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਵਧੀਕ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦਾ ਦੇਹਾਂਤਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Chandigarh

ਕੋਰੋਨਾ ਦੇ ਕੇਸ ਘਟੇ ਪਰ ਸਾਵਧਾਨੀਆਂ ਹਾਲੇ ਵੀ ਜ਼ਰੂਰੀ : ਸਿਵਲ ਸਰਜਨ

May 30, 2021 06:15 PM
SehajTimes

ਮੋਹਾਲੀ : ‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਮੁੜ ਚੌਕਸ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਮਾਰੂ ਬੀਮਾਰੀ ਦਾ ਖ਼ਤਰਾ ਹਾਲੇ ਵੀ ਪਹਿਲਾਂ ਵਾਂਗ ਹੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ ਦੀ ਦੂਜੀ ਲਹਿਰ ਸਿਖਰ ਤੋਂ ਹੇਠਾਂ ਵਲ ਆ ਰਹੀ ਹੈ ਅਤੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਪਰ ਸਾਰਿਆਂ ਨੂੰ ਹਾਲੇ ਵੀ ਪਹਿਲਾਂ ਵਾਂਗ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਿਹਤ ਮਾਹਰਾਂ ਵਲੋਂ ਤੀਜੀ ਲਹਿਰ ਦੀ ਆਮਦ ਦੀ ਭਵਿੱਖਬਾਣੀ ਕੀਤੀ ਗਈ ਹੈ, ਉਸ ਨੂੰ ਵੇਖਦਿਆਂ ਹੋਰ ਵੀ ਜ਼ਿਆਦਾ ਮੁਸਤੈਦ ਅਤੇ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ ਬਹੁਤ ਜ਼ਰੂਰੀ ਹੈ। ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਇਕ ਦੂਜੇ ਤੋਂ ਦੋ ਗਜ਼ ਦਾ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।
          ਡਾ. ਆਦਰਸ਼ਪਾਲ ਕੌਰ ਨੇ ਕਿਹਾ,‘ ਕਰਫ਼ਿਊ ਜਾਂ ਤਾਲਾਬੰਦੀ ਹਟਾ ਲਏ ਜਾਣ ਜਾਂ ਢਿੱਲਾਂ ਦਿਤੇ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਖ਼ਤਮ ਹੋ ਗਈ ਹੈ। ਜੇ ਅਸੀਂ ਥੋੜੇ ਜਿਹੇ ਵੀ ਲਾਪਰਵਾਹ ਜਾਂ ਅਵੇਸਲੇ ਹੋਏ ਤਾਂ ਇਹ ਬੀਮਾਰੀ ਮੁੜ ਗੰਭੀਰ ਰੂਪ ਧਾਰ ਸਕਦੀ ਹੈ।’ ਉਨ੍ਹਾਂ ਦੁਹਰਾਇਆ ਕਿ ਪਾਣੀ ਅਤੇ ਬਿਜਲੀ ਦਾ ਬਿੱਲ ਭਰਨ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ‘ਕੋਰੋਨਾਵਾਇਰਸ’ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਟਰ, ਮੋਟਰਸਾਈਕਲ, ਕਾਰ, ਜੀਪ, ਬੱਸ ਆਦਿ ਵਿਚ ਸਫ਼ਰ ਕਰਦੇ ਸਮੇਂ ਮੂੰਹ ਢਕਿਆ ਹੋਣਾ ਚਾਹੀਦਾ ਹੈ।
            ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਬੀਮਾਰੀ ਦਾ ਖ਼ਾਤਮਾ ਸੰਭਵ ਨਹੀਂ। ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।

Have something to say? Post your comment

 

More in Chandigarh

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼ 

ਆਪ’ ਨੂੰ ਵੱਡਾ ਝਟਕਾ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ BJP ‘ਚ ਹੋਏ ਸ਼ਾਮਿਲ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਦੁਕਾਨਦਾਰ ‘ਤੇ ਹਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ