Friday, September 05, 2025

Doaba

ਭਾਰਤ ਦਾ ਮਾਹੌਲ ਖਰਾਬ ਕਰਨ ਵਾਲੇ ਪਾਕਿਸਤਾਨੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ : ਡਾ. ਮੁਹੰਮਦ ਜਮੀਲ ਬਾਲੀ  

May 09, 2025 05:43 PM
SehajTimes
ਹੁਸ਼ਿਆਰਪੁਰ : ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਦੀ ਇੱਕ ਮੀਟਿੰਗ ਹੋਈ। ਇਸ ਮੌਕੇ `ਤੇ ਪ੍ਰਧਾਨ ਖੁਰਸ਼ੀਦ ਅਮਦ ਨੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਦੇ ਖਾਤਮੇ ਲਈ ’’ਆਪ੍ਰੇਸ਼ਨ ਸਿੰਦੂਰ’’ `ਤੇ ਭਾਰਤ ਸਰਕਾਰ ਅਤੇ ਭਾਰਤੀ ਸੈਨਾ ਦੀ ਸ਼ਲਾਘਾ ਕੀਤੀ। ਇਸ ਮੌਕੇ `ਤੇ ਇੰਤਜ਼ਾਮੀਆ ਕਮੇਟੀ ਦੇ ਜਨਰਲ ਸਕੱਤਰ ਡਾ. ਮੁਹੰਮਦ ਜਮੀਲ ਬਾਲੀ ਨੇ ਕਿਹਾ ਕਿ ਪਾਕਿਸਤਾਨ ਦੁਆਰਾ ਸੰਚਾਲਿਤ ਅੱਤਵਾਦ ਦੇ ਕੈਂਪਾਂ ਤੋਂ ਜਿੱਥੇ ਅੱਤਵਾਦੀ ਸਿਖਲਾਈ ਲੈ ਕੇ ਆਉਂਦੇ ਹਨ, ਸਾਡੇ ਦੇਸ਼ ਦੇ ਮਾਸੂਮ ਲੋਕਾਂ ਦੀ ਹੱਤਿਆ ਕਰਕੇ ਸਾਡੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਭਾਰਤੀ ਸੈਨਾ ਨੇ ਤਬਾਹ ਕਰ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਸਾਨੂੰ ਆਪਣੇ ਦੇਸ਼ ਅਤੇ ਭਾਰਤੀ ਸੈਨਾ `ਤੇ ਮਾਣ ਹੈ। ਅਸੀਂ ਆਪਣੀ ਸੈਨਾ  ਅਤੇ ਦੇਸ਼ ਦੇ ਨਾਲ ਵੜੀ ਮਜ਼ਬੂਤੀ ਨਾਲ ਖੜ੍ਹੇ ਹਾਂ। ਇਸ ਮੌਕੇ `ਤੇ ਰਿਆਜ਼ ਅੰਸਾਰੀ, ਮੁਹੰਮਦ ਅਸਲਮ, ਜ਼ੈਦੀ ਮਲਿਕ, ਮਤੀਉੱਲਾ, ਮੁਹੰਮਦ ਸਲੀਮ, ਮੁਹੰਮਦ ਹਸਨ, ਸਾਦਿਕ, ਨਸਰੁਲਹਾ, ਅੱਬੂਸਾਦ, ਮੁਹੰਮਦ ਆਲਮ, ਮੁਹੰਮਦ ਹਸਨ, ਮੁਹੰਮਦ ਸ਼ਕੀਲ, ਹਾਸ਼ਿਮ, ਇਰਸ਼ਾਦ, ਉਸਮਾਨ, ਆਸਿਫ, ਰਈਸ ਮੁਹੰਮਦ ਆਦਿ ਹਾਜ਼ਰ ਸਨ।

Have something to say? Post your comment

 

More in Doaba

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਅਤੇ ਫੇਅਰਵੈਲ ਪਾਰਟੀ ਆਗਾਜ਼ 2025 ਦਾ ਆਯੋਜਨ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

ਸਰਵ ਮਨੁੱਖਤਾ ਸਰਵ ਪਰਮਾਤਮਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 1 ਸਤੰਬਰ ਤੋਂ

ਕੇਂਦਰੀ ਤੇ ਸੂਬਾ ਸਰਕਾਰਾਂ ਖੇਡ ਰਹੀਆਂ ਸਿਆਸੀ ਨੂਰਾ ਕੁਸ਼ਤੀ : ਗਿਆਨੀ ਹਰਪ੍ਰੀਤ ਸਿੰਘ