Saturday, May 10, 2025

Haryana

ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ

May 09, 2025 05:54 PM
SehajTimes

ਪਟਿਆਲਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਮਿਤੀ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮਿਤੀ 10 ਮਈ ਨੂੰ ਲੱਗਣ ਵਾਲੀ ਦੂਜੀ ਕੌਮੀ ਲੋਕ ਅਦਾਲਤ ਨੂੰ ਹਾਲ ਦੀ ਘੜੀ ਮੁਲਤਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਕੀਤਾ ਗਿਆ ਸੀ, ਜਿਸ ਨੂੰ ਮੁਲਤਵੀ ਕੀਤਾ ਗਿਆ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ 10 ਮਈ ਵਾਲੀ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਾਏ ਸਨ, ਉਹ ਹੁਣ ਇਸ ਦਿਨ ਅਦਾਲਤ ਵਿੱਚ ਪੇਸ਼ ਨਾ ਹੋਣ ਇਸ ਸਬੰਧੀ ਜਾਣਕਾਰੀ ਦੁਬਾਰਾ ਸਾਂਝੀ ਕਰ ਦਿੱਤੀ ਜਾਵੇਗੀ।
             ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਵਾਲੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੈਬਸਾਈਟ www.pulsa.gov.in ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੰਪਰਕ ਨੰਬਰ 0175-2306500 ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।  

Have something to say? Post your comment

 

More in Haryana

ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮੀਸ਼ਨਰਾਂ ਨੂੰ 1.10 ਕਰੋੜ ਰੁਪਏ ਦੀ ਰਕਮ ਮੰਜੂਰ : ਡਾ. ਸੁਮਿਤਾ ਮਿਸ਼ਰਾ

ਕੇਂਦਰ ਸਰਕਾਰ ਦੇ ਨਾਲ ਮਿਲ ਕੇ ਕਿਸਾਨਾਂ ਦੇ ਲਈ ਨਵੇਂ ਮੌਕਿਆਂ ਵੱਲ ਵਧੇਗਾ ਹਰਿਆਣਾ : ਸ਼ਿਆਮ ਸਿੰਘ ਰਾਣਾ

ਹਰਿਆਣਾ ਸਰਕਾਰ ਦੇ ਕਰਮਚਾਰੀਆਂ ਨੂੰ ਨਿਰਦੇਸ਼

ਹਰਿਆਣਾ ਵਿੱਚ ਮੇਗਾ ਸਿਵਲ ਡਿਫੇਂਸ ਡ੍ਰਿਲ ਦਾ ਪ੍ਰੰਬਧ, ਏਸੀਐਸ ਡਾ. ਸੁਮਿਤਾ ਮਿਸ਼ਰਾ ਨੇ ਪੰਚਕੂਲਾ ਕੰਟਰੋਲ ਰੂਮ ਤੋਂ ਕੀਤੀ ਨਿਗਰਾਨੀ

ਹਰਿਆਣਾ ਦੇ ਸਾਰੇ 22 ਜਿਲ੍ਹਿਆਂ ਵਿੱਚ ਹੋਈ ਨਾਗਰਿਕ ਸੁਰੱਖਿਆ ਮਾਕ ਡ੍ਰਿਲ

ਹਰਿਆਣਾ ਵਿੱਚ ਅੱਜ ਸ਼ਾਮ 4 ਵਜੇ ਹੋਵੇਗੀ ਮਾਕ ਡ੍ਰਿਲ

ਕਮੀਸ਼ਨ ਨਹੀਂ ਦਿੰਦਾ ਕਿਸੇ ਵੀ ਪ੍ਰਾਇਵੇਟ ਕੋਚਿੰਗ ਸੰਸਥਾਨ ਨੂੰ ਮਾਨਤਾ : ਭੂਪੇਂਦਰ ਚੌਹਾਨ

ਕਿਸਾਨਾਂ ਨੂੰ ਵਰਟੀਕਲ ਬਾਗਬਾਨੀ ਦੇ ਵੱਲ ਪ੍ਰੋਤਸਾਹਿਤ ਕਰਨ ਖੇਤੀਬਾੜੀ ਅਧਿਕਾਰੀ : ਸ਼ਿਆਮ ਸਿੰਘ ਰਾਣਾ

ਸ਼ਹਿਰਾਂ ਅਤੇ ਕਸਬਿਆਂ ਵਿੱਚ ਬਿਹਤਰ ਹੋਵੇਗਾ ਇੰਟਰ-ਏਜੰਸੀ ਤਾਲਮੇਲ

ਹਰਿਆਣਾ ਵਿੱਚ ਅੱਜ ਸ਼ਾਮ 4 ਵਜੇ ਹੋਵੇਗੀ ਮਾਕ ਡ੍ਰਿਲ