Saturday, May 10, 2025

Chandigarh

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

May 09, 2025 06:17 PM
SehajTimes

ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਸੁਚੇਤ ਰਹੇ ਅਤੇ ਅਫਵਾਹਾਂ ਤੋਂ ਬਚੇ

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕਿਉਂਕਿ ਜੋ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਨਾਲ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਮੁੱਖ ਰੱਖ ਕੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਤਰ੍ਹਾਂ ਸੁਚੇਤ ਰਹੇ ਅਤੇ ਆਪਣੇ ਪਰਿਵਾਰ ਤੇ ਆਸ-ਪਾਸ ਵਾਲਿਆਂ ਦਾ ਵੀ ਧਿਆਨ ਰੱਖੇ।

ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀਆਂ ਵਿੱਚ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਰਕਾਰ ਅਤੇ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਜੇ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਕੰਟਰੂਮ ਰੂਮ ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸੁਚੇਤ ਰਹਿੰਦਿਆਂ ਹੋਇਆ ਆਪਣੇ ਆਲੇ-ਦੁਆਲੇ ਧਿਆਨ ਰੱਖਣ ਅਤੇ ਜੇਕਰ ਕੋਈ ਸ਼ਕੀ ਵਿਅਕਤੀ ਜਾ ਸ਼ਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ।

            ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਨਾਗਰਿਕਾਂ ਦੀ ਸੁਰੱਖਿਆਂ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਜਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੰਕਾ ਹੋਵੇ ਤਾਂ ਤੁਰੰਤ ਪ੍ਰਸ਼ਾਸਨ ਨਾਲ ਸੰਪਕਤ ਕੀਤਾ ਜਾਵੇ। ਉਨ੍ਹਾਂ ਸਾਰੇ ਲੋਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਅਤੇ ਪ੍ਰਤੀਕਿਰਿਆ ਕਰਨ ਤੋਂ ਬਚਣ ਲਈ ਉਤਸਾਹਿਤ ਕੀਤਾ ਅਤੇ ਸਾਰੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਪੂਰਾ ਸਾਥ ਦੇਣ ਦੀ ਅਪੀਲ ਵੀ ਕੀਤੀ।

            ਸ. ਬਰਸਟ ਨੇ ਕਿਹਾ ਕਿ ਇੱਕਜੁਟਤਾ ਵਿੱਚ ਬਹੁਤ ਤਾਕਤ ਹੁੰਦੀ ਹੈ ਅਤੇ ਸਾਡੀ ਭਾਰਤੀਆਂ ਦੀ ਇੱਕਜੁਟਤਾ ਹੀ ਸਾਡੀ ਸਭ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਵੀ ਗਾਇਡ ਲਾਇਨ ਜਾਰੀ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇ ਅਤੇ ਆਪਣੇ ਆਲੇ-ਦੁਆਲੇ ਵਾਲਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇ।

Have something to say? Post your comment

 

More in Chandigarh

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ "ਨੋ ਫਲਾਇੰਗ ਜ਼ੋਨ" ਦੇ ਹੁਕਮ

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ