Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ

May 30, 2021 06:18 PM
SehajTimes

ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਇਸਤਰੀਆਂ / ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਵੀਂ ਸ਼ੁਰੂ ਕੀਤੀ ਉਡਾਣ ਯੋਜਨਾ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਸਬੰਧੀ ਆਪਣੀ ਮਨਜ਼ੂਰੀ ਦਿੰਦਿਆਂ ਦੱਸਿਆ ਕਿ ਸਟੇਟ ਟਾਸਕ ਫੋਰਸ ਵੱਲੋਂ ਇਸ ਸਕੀਮ ਨੂੰ ਉਚਿਤ ਢੰਗ ਨਾਲ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਵਧੀਆ ਕੁਆਲਟੀ ਦੇ ਸੈਨੇਟਰੀ ਪੈਡ ਖਰੀਦਣ, ਅਸਲ ਲਾਭਪਾਤਰੀਆਂ ਤੱਕ ਵੰਡ ਨੂੰ ਯਕੀਨੀ ਬਣਾਉਣ ਅਤੇ ਸੈਨੇਟਰੀ ਨੈਪਕਿਨ ਦੀ ਕੁਆਲਟੀ ਟੈਸਟਿੰਗ ਸਰਕਾਰ ਵੱਲੋਂ ਮਨਜ਼ੂਰ ਪ੍ਰਵਾਨਿਤ ਸੂਚੀਬੱਧ ਲੈਬਾਰਟਰੀਆਂ ਤੋਂ ਕਰਵਾਉਣ ਵਰਗੇ ਹਰ ਪੱਖ ਦੀ ਨਿਗਰਾਨੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਐਸਟੀਐਫ ਦੇ ਚੇਅਰਪਰਸਨ ਹੋਣਗੇ, ਜਦੋਂਕਿ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ,  ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਿੱਤ ਕਮਿਸ਼ਨਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਉੱਚ ਸਿੱਖਿਆ ਵਿਭਾਗ ਦੇ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਇਸ ਦੇ ਮੈਂਬਰਾਂ ਵਜੋਂ ਕੰਮ ਕਰਨਗੇ। ਇਸੇ ਤਰ੍ਹਾਂ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਨੂੰ ਮੈਂਬਰ ਸਕੱਤਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਟੇਟ ਰਿਸੋਰਸ ਸੈਂਟਰ ਫਾਰ ਵੂਮੈਨ (ਐਸ.ਆਰ.ਸੀ.ਡਬਲਯੂ) ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਿਚ “ਉਡਾਣ ਯੋਜਨਾ” ਦੀ ਨਿਗਰਾਨੀ ਅਤੇ ਲਾਗੂ ਕਰਨ ਲਈ ਸਟੇਟ ਟਾਸਕ ਫੋਰਸ (ਐਸ.ਟੀ.ਐਫ.) ਦੀ ਸਹਾਇਤਾ ਕਰਨਗੇ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਇਸ ਮਹਿਲਾ-ਮੁਖੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਰਸਮੀ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਜਨਵਰੀ ਵਿੱਚ ਕੀਤਾ ਸੀ ਜਿਸ ਦਾ ਉਦੇਸ਼ ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਦੀ ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣਾ ਹੈ ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ