Friday, February 27, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

May 10, 2025 02:38 PM
SehajTimes
ਬਲੈਕਆਊਟ ਦੀ ਸਥਿਤੀ ‘ਚ ਇਨਵਰਟਰ, ਜਨਰੇਟਰ, ਬਾਹਰੀ ਲਾਈਟਾਂ, ਬਿੱਲ ਬੋਰਡ, ਸਟਰੀਟ ਲਾਈਟਾਂ ਆਦਿ ਲਈ ਵਰਤੇ ਜਾਣ ਵਾਲੇ ਕਿਸੇ ਵੀ ਹੋਰ ਪਾਵਰ ਬੈਕਅੱਪ ਤੇ ਸੋਲਰ ਲਾਈਟਾਂ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ
 
ਖਾਸ ਕਰਕੇ ਸ਼ਾਮ ਦੇ ਸਮੇਂ ਪਟਾਕਿਆਂ ਅਤੇ ਲੰਬੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ 'ਤੇ ਵੀ ਪਾਬੰਦੀ
 
ਕਿਹਾ, ਲੋਕ ਬਿਨ੍ਹਾਂ ਲੋੜ ਤੋਂ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ, ਕੋਈ ਸਾਇਰਨ, ਸਿਗਨਲ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਦੇਸ਼ ਮਿਲਣ ਤਾਂ ਤੁਰੰਤ ਹਦਾਇਤਾਂ ਦੀ ਪਾਲਣਾ ਕਰਨ ਲੋਕ
 
ਪਟਿਆਲਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਨਵੇਂ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਅਤੇ ਪਾਕਿਸਤਾਨ ਤੋਂ ਸੰਭਾਵੀ ਹਵਾਈ ਹਮਲੇ ਦੇ ਖ਼ਤਰੇ ਨੂੰ ਦਰਸਾਉਂਦੇ ਖੁਫੀਆ ਜਾਣਕਾਰੀ ਦੇ ਮੱਦੇਨਜ਼ਰ, ਰਾਤ ਦੇ ਸਮੇਂ ਦੌਰਾਨ ਪੂਰੀ ਤਰ੍ਹਾਂ ਬਲੈਕਆਊਟ ਦੀ ਲੋੜ ਹੋ ਸਕਦੀ ਹੈ। ਇਸ ਲਈ ਜਦੋਂ ਵੀ ਕੋਈ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਪਟਿਆਲਾ ਜ਼ਿਲ੍ਹੇ ਵਿੱਚ ਬਲੈਕ ਆਊਟ ਐਲਾਨਿਆ ਜਾਵੇਗਾ।
 
ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਨਵਰਟਰ, ਜਨਰੇਟਰ ਅਤੇ ਬਾਹਰੀ ਲਾਈਟਾਂ, ਬਿੱਲ ਬੋਰਡ, ਸਟਰੀਟ ਲਾਈਟਾਂ, ਸੋਲਰ ਲਾਈਟਾਂ ਆਦਿ ਲਈ ਵਰਤੇ ਜਾਣ ਵਾਲੇ ਕਿਸੇ ਵੀ ਹੋਰ ਪਾਵਰ ਬੈਕਅੱਪ ਦੀ ਵਰਤੋਂ ਜ਼ਿਲ੍ਹਾ ਪਟਿਆਲਾ ਵਿੱਚ ਕਿਸੇ ਵੀ ਅੱਤਵਾਦੀ/ਡਰੋਨ ਹਮਲੇ ਨੂੰ ਸੱਦਾ ਦੇ ਸਕਦੀ ਹੈ। ਇਸ ਤੋਂ ਇਲਾਵਾ ਜਨਤਕ ਸੁਰੱਖਿਆ ਅਤੇ ਰਣਨੀਤਕ ਹਿੱਤਾਂ ਦੀ ਰੱਖਿਆ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਆਮ ਲੋਕਾਂ ਦੀ ਸੁਰੱਖਿਆ ਅਤੇ ਜਾਨ-ਮਾਲ ਦੀ ਸੁਰੱਖਿਆ ਲਈ ਸਿਨੇਮਾਘਰਾਂ ਅਤੇ ਸ਼ਾਪਿੰਗ ਮਾਲ ਵਰਗੀਆਂ ਜਨਤਕ ਥਾਵਾਂ ਨੂੰ ਵੀ ਬੰਦ ਕਰਨ ਦਾ ਸਮਾਂ ਨਿਰਧਾਰਤ ਕਰਨਾ ਜ਼ਰੂਰੀ ਹੋ ਗਿਆ ਹੈ, ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਖ਼ਤਰੇ ਤੋਂ ਬਚਿਆ ਜਾ ਸਕੇ।
ਇਸ ਲਈ, ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਕੁਝ ਲਾਜ਼ਮੀ ਪਾਬੰਦੀਆਂ ਦਾ ਐਲਾਨ ਕੀਤਾ ਹੈ। 
 
ਆਪਣੇ ਆਦੇਸ਼ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲੈਕ ਆਊਟ ਦਾ ਐਲਾਨ ਕੀਤੇ ਜਾਣ ਸਮੇਂ ਇਨਵਰਟਰ, ਜਨਰੇਟਰ ਅਤੇ ਬਾਹਰੀ ਲਾਈਟਾਂ, ਬਿੱਲ ਬੋਰਡ, ਸਟਰੀਟ ਲਾਈਟਾਂ ਆਦਿ ਲਈ ਵਰਤੇ ਜਾਣ ਵਾਲੇ ਕਿਸੇ ਵੀ ਹੋਰ ਪਾਵਰ ਬੈਕਅੱਪ ਅਤੇ ਸੋਲਰ ਲਾਈਟਾਂ ਦੀ ਵਰਤੋਂ 'ਤੇ ਅਗਲੇ ਹੁਕਮਾਂ ਤੱਕ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
 
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸਾਰੇ ਸਿਨੇਮਾ ਹਾਲ, ਸ਼ਾਪਿੰਗ ਮਾਲ ਅਗਲੇ ਹੁਕਮਾਂ ਤੱਕ ਸੂਰਜ ਡੁੱਬਣ ਤੋਂ ਸੂਰਜ ਚੜ੍ਹਨ ਤੱਕ ਯਾਨੀ ਸ਼ਾਮ 8:00 ਵਜੇ ਤੋਂ ਸਵੇਰੇ 06:00 ਵਜੇ ਤੱਕ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ ਦੇ ਸਮੇਂ ਦੌਰਾਨ ਪਟਾਕਿਆਂ ਅਤੇ ਲੰਬੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ 'ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
 
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਉਹ ਸ਼ਾਮ ਦੇ ਸਮੇਂ, ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ, ਜਦੋਂ ਤੱਕ ਕਿ ਜ਼ਰੂਰੀ ਨਾ ਹੋਵੇ। ਜੇਕਰ ਕੋਈ ਸਾਇਰਨ/ਸਿਗਨਲ ਵੱਜਦਾ ਹੈ, ਜਾਂ ਪ੍ਰਸ਼ਾਸਨ ਵੱਲੋਂ ਕਿਸੇ ਢੰਗ ਨਾਲ ਲੋਕਾਂ ਸੂਚਨਾ ਦਿੱਤੀ ਜਾਂਦੀ ਹੈ ਤਾਂ ਜਨਤਾ ਨੂੰ ਸਮੇਂ-ਸਮੇਂ 'ਤੇ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਤੁਰੰਤ ਪਾਲਣਾ ਕਰਦਿਆਂ ਲੋਕਾਂ ਨੂੰ ਰੋਸ਼ਨੀ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ।
 
ਅੱਜ ਮਿਤੀ 09 ਮਈ 2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣ ਵਾਲੇ ਇਹ ਹੁਕਮ ਪੁਲਿਸ, ਪੈਰਾ-ਮਿਲਟਰੀ, ਹਵਾਈ ਸੈਨਾ, ਐਸ.ਪੀ.ਜੀ. ਕਰਮਚਾਰੀਆਂ ਅਤੇ ਸਮਰੱਥ ਸਰਕਾਰੀ ਅਥਾਰਟੀ ਦੁਆਰਾ ਅਧਿਕਾਰਤ ਵਿਅਕਤੀਆਂ ਸਮੇਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਹਸਪਤਾਲਾਂ ਅਤੇ ਐਮਰਜੈਂਸੀ ਸੇਵਾਵਾਂ ਆਦਿ 'ਤੇ ਲਾਗੂ ਨਹੀਂ ਹੋਵੇਗਾ।
 
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸੰਕਟਕਾਲੀਨ ਸਥਿਤੀ ਅਤੇ ਸਮੇਂ ਦੀ ਘਾਟ ਨੂੰ ਦੇਖਦੇ ਹੋਏ, ਇਹ ਹੁਕਮ ਇੱਕਤਰਫਾ ਜਾਰੀ ਕੀਤਾ ਜਾ ਰਿਹਾ ਹੈ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ। ਇਸ ਹੁਕਮ ਦੀ ਕਿਸੇ ਵੀ ਉਲੰਘਣਾ 'ਤੇ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 223 ਅਤੇ ਹੋਰ ਸੰਬੰਧਿਤ ਉਪਬੰਧਾਂ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ 'ਤੇ ਬੀਐਨਐਸ 2023 ਦੀ ਧਾਰਾ 223 ਤਹਿਤ ਕਾਨੂੰਨ ਅਨੁਸਾਰ ਮੁਕੱਦਮਾ ਚਲਾਇਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ।

Have something to say? Post your comment

 

More in Malwa

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ