Wednesday, May 14, 2025
BREAKING NEWS
ਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀ

Chandigarh

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

May 10, 2025 05:20 PM
SehajTimes

ਚੰਡੀਗੜ੍ਹ : ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ 'ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਨ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚਲਦਿਆਂ ਸਰਹੱਦ 'ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮਦਦਗਾਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Have something to say? Post your comment

 

More in Chandigarh

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਮਾਈ ਭਾਰਤ ਵੱਲੋਂ ਨੌਜਵਾਨਾਂ ਨੂੰ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਭਰਤੀ ਹੋਣ ਲਈ ਸੱਦਾ

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ