Monday, May 12, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Malwa

ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

May 11, 2025 06:16 PM
SehajTimes

ਦੋਸ਼ੀ ਅਧਿਕਾਰੀ ਦੀ ਹੋਈ ਪਛਾਣ, ਐਫ.ਆਈ.ਆਰ. ਵਿੱਚ ਕੀਤਾ ਨਾਮਜ਼ਦ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ

 ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਖੁਫ਼ੀਆ ਜਾਣਕਾਰੀ ਲੀਕ ਕਰਨ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ 31 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਜ਼ਾਲਾ (ਔਰਤ) ਅਤੇ ਯਾਮੀਨ ਮੁਹੰਮਦ ਵਜੋਂ ਹੋਈ ਹੈ, ਜੋ ਦੋਵੇਂ ਮਲੇਰਕੋਟਲਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਪੁਲਿਸ ਵੱਲੋਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨਾਮੀ ਦੋ ਵਿਅਕਤੀਆਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਫੌਜ ਦੇ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਪਤ ਜਾਣਕਾਰੀ ਸਾਂਝੀ ਕਰਨ ਬਦਲੇ ਆਨਲਾਈਨ ਮੋਡ ਜ਼ਰੀਏ ਪੈਸੇ ਲੈਂਦੇ ਸਨ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਆਪਣੇ ਹੈਂਡਲਰ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਸ ਦੀਆਂ ਹਦਾਇਤਾਂ ਅਨੁਸਾਰ ਹੋਰ ਸਥਾਨਕ ਸੰਚਾਲਕਾਂ ਨੂੰ ਪੈਸੇ ਭੇਜਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਖਤਮ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਥਾਪਤ ਪ੍ਰੋਟੋਕੋਲ ਅਨੁਸਾਰ ਅਗਲੇਰੀ ਜਾਂਚ ਕੀਤੀ ਜਾਵੇਗੀ, ਜਿਸ ਵਿੱਚ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿਚਲੇ ਹੋਰਨਾਂ ਸੰਚਾਲਕਾਂ ਅਤੇ ਸਬੰਧਾਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਮਲੇਰਕੋਟਲਾ ਗਗਨ ਅਜੀਤ ਸਿੰਘ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਦੋਸ਼ੀ ਗੁਜ਼ਾਲਾ ਨੂੰ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਆਪਣੇ ਪਾਕਿਸਤਾਨ ਅਧਾਰਤ ਹੈਂਡਲਰ ਨੂੰ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਦੁਆਰਾ ਕੀਤੇ ਗਏ ਖੁਲਾਸਿਆਂ ਦੇ ਆਧਾਰ 'ਤੇ ਇਸ ਕੇਸ ਵਿੱਚ ਯਾਮੀਨ ਮੁਹੰਮਦ ਨਾਮੀ ਦੂਜੇ ਵਿਅਕਤੀ ਦੀ ਪਛਾਣ ਹੋਈ, ਜਿਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਜ਼ਾਲਾ ਨੇ ਕਬੂਲ ਕੀਤਾ ਕਿ ਉਸਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਤਾਇਨਾਤ ਅਧਿਕਾਰੀ ਨਾਲ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਗੁਪਤ ਜਾਣਕਾਰੀ ਸਾਂਝੀ ਕੀਤੀ ਸੀ। ਦੋਸ਼ੀ ਗੁਜ਼ਾਲਾ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਪੈਸੇ ਦੇ ਬਦਲੇ ਅਜਿਹਾ ਕਰ ਰਹੀ ਸੀ ਅਤੇ ਦੋਸ਼ੀ ਅਧਿਕਾਰੀ ਨੇ ਉਸਨੂੰ ਯੂਪੀਆਈ ਰਾਹੀਂ ਕੁੱਲ 30,000 ਰੁਪਏ, ਇੱਕ ਵਾਰ 10,000 ਰੁਪਏ ਅਤੇ ਦੂਜੀ ਵਾਰ 20,000 ਰੁਪਏ, ਭੇਜੇ ਸਨ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਦੀ ਪਛਾਣ ਹੋ ਗਈ ਹੈ, ਜਿਸ ਉਪਰੰਤ ਉਕਤ ਮੁਲਜ਼ਮ ਨੂੰ ਐਫਆਈਆਰ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ।

ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ ਆਫ਼ਿਸ਼ੀਅਲ ਸੀਕ੍ਰੇਟ ਐਕਟ ਦੀ ਧਾਰਾ 3, 4 ਤੇ 5 ਤਹਿਤ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਐਫਆਈਆਰ ਨੰਬਰ 88 ਮਿਤੀ 08.05.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Malwa

ਕਿਸਾਨਾਂ ਨੇ ਭਾਰਤ-ਪਾਕਿ ਵਿਚਾਲੇ ਤਣਾਅ ਤੇ ਚਿੰਤਾ ਜਤਾਈ 

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ