Tuesday, July 01, 2025

Health

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

May 12, 2025 04:44 PM
SehajTimes

ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੀ ਜਣੇਪਾ ਕਰਵਾਉਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸੇਵਾਵਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਜਲਦ ਤੋਂ ਜਲਦ ਪੰਜੀਕਰਣ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ ਤਾਂ ਕਿ ਜਣੇਪੇ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਨੂੰ ਠੱਲ੍ਹ ਪਾਈ ਜਾ ਸਕੇ।
      ਡਾ. ਜੈਨ ਨੇ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ।
     ਸਿਵਲ ਸਰਜਨ ਨੇ ਆਖਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਕੇਂਦਰ ਵਿਚ ਕੋਈ ਵੀ ਗਰਭਵਤੀ ਪਹਿਲੀ ਵਾਰ ਚੈੱਕਅਪ ਦੌਰਾਨ ਹੀ ਉੱਚ-ਜੋਖਮ ਵਾਲੀ ਪ੍ਰਤੀਤ ਹੋਵੇ ਜਿਵੇਂ ਬੀ. ਪੀ. ਵਧਦਾ ਹੋਵੇ, ਖੂਨ 7 ਗ੍ਰਾਮ ਤੋਂ ਘੱਟ ਹੋਵੇ ਜਾਂ 5 ਫੁੱਟ ਤੋਂ ਘੱਟ ਕੱਦ ਹੋਵੇ ਆਦਿ ਤਾਂ ਉਸ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ’ਤੇ ਰੈਫਰ ਕੀਤਾ ਜਾਵੇ।
    ਡਾ. ਸੰਗੀਤਾ ਜੈਨ ਨੇ ਅਪੀਲ ਕੀਤੀ ਕਿ ਗਰਭਵਤੀ ਔਰਤਾਂ ਨੂੰ ਅਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੀ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜੱਚਾ ਅਤੇ ਬੱਚਾ ਨੂੰ ਉੱਚ ਪੱਧਰ ਦੀਆਂ ਜਾਂਚ, ਇਲਾਜ ਤੇ ਜਣੇਪਾ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ l ਮੁਫ਼ਤ ਸਹੂਲਤਾਂ ਵਿਚ ਮੁਫ਼ਤ ਜਾਂਚ ਅਤੇ ਦਵਾਈਆਂ, ਮੁਫ਼ਤ ਅਲਟਰਾਸਾਊਂਡ, ਮੁਫ਼ਤ ਖਾਣਾ, ਸਿਹਤ ਸੰਸਥਾ ਤਕ ਆਉਣ ਅਤੇ ਵਾਪਸ ਘਰ ਜਾਣ ਲਈ ਮੁਫ਼ਤ ਟਰਾਂਸਪੋਰਟ ਸਹੂਲਤ । ਇਸੇ ਤਰ੍ਹਾਂ ਨਵਜਨਮੇ ਬੱਚੇ ਨੂੰ ਇਕ ਸਾਲ ਤਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ।

Have something to say? Post your comment

 

More in Health

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਦਾ ਹੋਕਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਟੀ.ਬੀ. ਦੇ ਮਰੀਜਾਂ ਦੀ ਸਹਾਇਤਾ ਲਈ ਬਣੇ ਨਿਕਸ਼ੇ ਮਿੱਤਰਾ

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਲਿੰਗ ਨਿਰਧਾਰਣ ਟੈਸਟ ਸਬੰਧੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ : ਸਿਵਲ ਸਰਜਨ ਡਾ. ਸੰਗੀਤਾ ਜੈਨ

 ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਨਿਰੀਖਣ

ਸਿਵਲ ਸਰਜਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

ਪੰਜਾਬ ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ