Saturday, December 13, 2025

Health

ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ 'ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

May 12, 2025 04:46 PM
SehajTimes

ਸਿਹਤ ਮੰਤਰੀ ਨੇ ਘਨੌਰ ਸਿਵਲ ਹਸਪਤਾਲ ਤੇ ਲੋਹ ਸਿੰਬਲੀ ਵੈਂਲਨੈਸ ਸੈਂਟਰ ਤੇ ਪੇਂਡੂ ਡਿਸਪੈਂਸਰੀ ਦਾ ਗਰਾਊਂਡ ਜ਼ੀਰੋ 'ਤੇ ਜਾ ਕੇ ਜਾਣਿਆ ਹਾਲ

ਸਿਹਤ ਸੇਵਾਵਾਂ 'ਚ ਲੱਗੇ ਅਮਲੇ ਦੀ ਡਿਊਟੀ 'ਚ ਕੁਤਾਹੀ ਬਰਦਾਸ਼ਤ ਨਹੀਂ : ਸਿਹਤ ਮੰਤਰੀ

ਘਨੌਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਸਰਕਾਰੀ ਹਸਪਤਾਲ, ਡਿਸਪੈਂਸਰੀ ਤੇ ਸਿਹਤ ਕੇਂਦਰ ਵਿੱਚ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਉਪਲਬੱਧ ਕਰਵਾ ਦਿੱਤੀਆਂ ਹਨ। ਅੱਜ ਘਨੌਰ ਕਮਿਊਨਿਟੀ ਹੈਲਥ ਸੈਂਟਰ ਅਤੇ ਲੋਹ ਸਿੰਬਲੀ ਪੇਂਡੂ ਡਿਸਪੈਂਸਰੀ ਤੇ ਹੈਲਥ ਵੈਲਨੈਸ ਸੈਂਟਰ ਦਾ ਅਚਨਚੇਤ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਦੂਰ ਦੁਰਾਡੇ ਦੇ ਇਨ੍ਹਾਂ ਸਿਹਤ ਸੇਵਾ ਕੇਂਦਰਾਂ ਦਾ ਜ਼ਮੀਨੀ ਪੱਧਰ 'ਤੇ ਹਾਲ ਜਾਣਿਆ।
ਇਸ ਮੌਕੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਫੀਡ ਬੈਕ ਹਾਸਲ ਕੀਤੀ ਅਤੇ ਇਸ ਗੱਲ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਕਿ ਮਰੀਜ਼ ਰਾਜ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਬਿਹਤਰ ਸਿਹਤ ਸੇਵਾਵਾਂ ਤੋਂ ਖੁਸ਼ ਹਨ। ਉਨ੍ਹਾਂ ਨੇ ਮਰੀਜ਼ਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੁਪਨੇ ਮੁਤਾਬਕ ਹੁਣ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ ਨਾਲ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਅਗਲੇ ਪੜਾਅ ਵਿੱਚ ਅੱਖ, ਨੱਕ, ਕੰਨ, ਗਲੇ, ਚਮੜੀ, ਬੱਚਿਆਂ, ਔਰਤਾਂ, ਸਰਜਰੀ, ਹੱਡੀਆਂ, ਬੇਹੋਸ਼ ਕਰਨ ਵਾਲੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਲੋਕਾਂ ਦੇ ਘਰਾਂ ਦੇ ਨੇੜਲੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਹਫ਼ਤਾਵਾਰੀ ਰੋਸਟਰ ਬਣਾ ਕੇ ਪ੍ਰਦਾਨ ਕੀਤੀਆਂ ਜਾਣਗੀਆਂ।
ਡਾ. ਬਲਬੀਰ ਸਿੰਘ ਨੇ ਘਨੌਰ ਹਸਪਤਾਲ ਵਿਖੇ ਦਵਾਈਆਂ ਵਾਲੀ ਥਾਂ 'ਤੇ ਮਰੀਜ਼ਾਂ ਲਈ ਛਾਂ ਵਾਸਤੇ ਤੁਰੰਤ ਸ਼ੈਡ ਪਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਲੋਹ ਸਿੰਬਲੀ ਵਿਖੇ ਡਾਕਟਰ ਤੇ ਫਾਰਮਾਸਿਸਟ ਦੀ ਗੈਰ ਮੌਜੂਦਗੀ ਦਾ ਨੋਟਿਸ ਲੈਂਦਿਆਂ ਸਪਸ਼ਟ ਕੀਤਾ ਕਿ ਸਿਹਤ ਸੇਵਾ ਖੇਤਰ ਵਿੱਚ ਕੰਮ ਕਰ ਰਹੇ ਅਮਲੇ ਭਾਵੇਂ ਉਹ ਡਾਕਟਰ, ਨਰਸਿੰਗ ਸਟਾਫ਼ ਜਾਂ ਫਾਰਮਾਸਿਸਟ ਹੋਵੇ ਦੀ ਡਿਊਟੀ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਰਿਪੋਰਟ ਵੀ ਤਲਬ ਕੀਤੀ।
ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਕ ਹਜ਼ਾਰ ਡਾਕਟਰਾਂ ਸਮੇਤ ਨਰਸਿੰਗ ਅਮਲੇ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਇਸ ਨਾਲ ਮਰੀਜ਼ਾਂ ਨੂੰ ਹੋਰ ਬਿਹਤਰ ਸੇਵਾਵਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਉਹ ਇਸੇ ਤਰ੍ਹਾਂ ਹਰ ਇਕ ਸਿਹਤ ਕੇਂਦਰ ਵਿੱਚ ਜਾ ਕੇ ਜਾਇਜ਼ਾ ਲੈਂਦੇ ਰਹਿਣਗੇ।

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ