ਹੁਸ਼ਿਆਰਪੁਰ : ਅੱਤਵਾਦੀਆ ਵੱਲੋਂ ਪਹਿਲਗਾਮ ਵਿੱਚ ਕੀਤੇ ਹਮਲੇ ਤੋਂ ਬਾਅਦ ਪਾਕਿਸਤਾਨ ਵਿਖੇ ਅੱਤਵਾਦੀਆਂ ਦੇ ਟਿਕਾਣਿਆਂ ਤੇ ਹਮਲਾ ਕਰਕੇ ਅਤੇ ਕਈ ਅੱਤਵਾਦੀਆਂ ਨੂੰ ਮਾਰ ਕੇ ਸਾਡੀ ਫੌਜ ਨੇ ਭਾਰਤ ਦਾ ਮਾਣ ਵਧਾਇਆ ਹੈ ਇਸ ਕਰਕੇ ਹੀ ਸਾਨੂੰ ਭਾਰਤੀ ਫੌਜ ਤੇ ਮਾਣ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਥਾਨਿਕ ਵਾਰਡ ਨੰਬਰ 46 ਦੇ ਕੋਸ਼ਲਰ ਮੁਕੇਸ਼ ਕੁਮਾਰ ਮੱਲ੍ਹ ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਪਾਕਸਿਤਾਨ ਦੇ ਕਿਸੇ ਵੀ ਨਾਗਰਿਕ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਏ ਬਗੈਰ ਪੂਰੀ ਤਰ੍ਹਾਂ ਅੱਤਵਾਦੀਆਂ ਟਿਕਾਣਿਆਂ ਤੇ ਹਮਲਾ ਕਰਕੇ ਭਾਰਤੀ ਫੌਜ ਨੇ ਸੰਜਮ ਅਤੇ ਸਟੀਕਤਾ ਦੀ ਸ਼ਾਨਦਾਰ ਉਦਾਹਰਣ ਦਿੱਤੀ ਹੈ। ਇਸ ਲਈ ਭਾਰਤੀ ਫੌਜ ਵਧਾਈ ਦੀ ਹੱਕਦਾਰ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਕਿਸੇ ਕਿਸਮ ਦਾ ਟਕਰਾ ਨਹੀਂ ਚਾਹੁੰਦਾ ਪਰ ਭਾਰਤ ਨੂੰ ਨਿਹੱਥੇ ਭਾਰਤੀਆਂ ਤੇ ਹਮਲਾ ਵੀ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦ ਨੂੰ ਸ਼ਹਿ ਦੇਣੀ ਬੰਦ ਕਰ ਦੇਣੀ ਚਾਹੀਦੀ ਅਤੇ ਆਪਣੇ ਗੁਆਂਢੀ ਦੇਸ਼ ਭਾਰਤ ਨਾਲ ਦੋਸਤੀ ਦਾ ਹੱਥ ਵਧਾਉਣਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਉਹਨਾਂ ਕਿਹਾ ਕਿ ਭਾਰਤ ਦੇ ਤਮਾਮ ਲੋਕ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ।