ਹੁਸ਼ਿਆਰਪੁਰ : ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਭਾਰਤ ਪਾਕਿਸਤਾਨ ਵਿਚਾਲੇ ਸ਼ੁਰੂ ਹੋਈ ਜੰਗ ਦੇ ਬੰਦ ਹੋਣ ਅਤੇ ਦੋਵਾਂ ਦੇਸ਼ਾਂ ਵਲੋੰ ਜੰਗਬੰਦੀ ਲਈ ਸਹਿਮਤ ਹੋਣ ਤੋਂ ਬਾਅਦ ਦੇਸ਼ ਵਾਸੀਆਂ ਅੰਦਰ ਖੁਸ਼ੀ ਦਾ ਮਹੌਲ ਹੈ ਅਤੇ ਜੰਗ ਰੁਕਣ ਤੋਂ ਬਾਅਦ ਜਨ ਜੀਵਨ ਆਮ ਵਾਂਗ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਤ ਸਰਵਣ ਦਾਸ ਬੋਹਣ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ ਨੇ ਕਿਹਾ ਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਓਨਾਂ ਕਿਹਾ ਕਿ ਇਹ ਜੰਗ ਪਹਿਲੀਆਂ ਜੰਗਾਂ ਨਾਲੋਂ ਵੱਖਰੀ ਹੋਣੀ ਸੀ ਪਰ ਪਰਮਾਤਮਾ ਦੀ ਕ੍ਰਿਪਾ ਨਾਲ ਇਹ ਸੰਕਟ ਟਲ ਗਿਆ ਹੈ। ਸੰਤਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਜੰਗ ਕਾਰਨ ਜਿਥੇ ਕਾਰੋਬਾਰ ਠੱਪ ਹੋ ਗਏ ਸਨ ਉਥੇ ਬਲੈਕ ਆਉਟ ਕਾਰਨ ਸਹਿਰਾਂ ਅਤੇ ਪਿੰਡਾਂ ਵਿਚ ਘੁੱਪ ਹਨੇਰਾ ਛਾਇਆ ਹੋਇਆ ਸੀ। ਉਨਾਂ ਕਿਹਾ ਭਾਰਤ ਗੁਰੂਆਂ, ਰਿਸ਼ੀਆਂ ਮੁਨੀਆਂ, ਪੈਗੰਬਰਾਂ, ਸੰਤਾਂ ਮਹਾਂਪੁਰਸ਼ਾਂ ਦੀ ਧਰਤੀ ਹੈ ਜਿਨਾਂ ਨੇ ਹਮੇਸ਼ਾ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਕੇ ਰੱਖਣ ਦਾ ਉਪਦੇਸ਼ ਦਿੱਤਾ ਹੈ ਇਸ ਲਈ ਸਾਰੇ ਲੋਕਾਂ ਨੂੰ ਪ੍ਰਮੇਸ਼ਰ ਦੀ ਬਣਾਈ ਸੁੰਦਰ ਕਾਇਨਾਤ ਦੀ ਸਾਂਭ ਸੰਭਾਲ ਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ. ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਬਲਵੰਤ ਸਿੰਘ ਡਿੰਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਮਨਜੀਤ ਦਾਸ ਵਿਛੋਹੀ, ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ,ਸੰਤ ਰਜੇਸ਼ ਦਾਸ ਬਜਵਾੜਾ ਆਦਿ ਹਾਜਰ ਸਨ।