Wednesday, November 26, 2025

Majha

ਫਿਰੋਜ਼ਪੁਰ ‘ਚ ਇਲਾਜ ਦੌਰਾਨ ਪਾਕਿ ਡਰੋਨ ਹਮਲੇ ‘ਚ ਝੁਲਸੀ ਮਹਿਲਾ ਦੀ ਮੌਤ

May 13, 2025 01:03 PM
SehajTimes

ਫਿਰੋਜ਼ਪੁਰ : ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਘਰ ‘ਤੇ ਡਿੱਗੇ ਡਰੋਨ ਕਾਰਨ ਵਿਸਫੋਟ ਹੋਇਆ ਸੀ। ਇਸ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਵਿੱਚ 60 ਸਾਲਾ ਮਹਿਲਾ ਸੁਖਵਿੰਦਰ ਕੌਰ ਬੁਰੀ ਤਰ੍ਹਾਂ ਝੁਲਸ ਗਈ ਸੀ। ਅੱਜ ਮਹਿਲਾ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮਹਿਲਾ ਦਾ ਪਤੀ ਲਖਵਿੰਦਰ ਸਿੰਘ ਵੀ ਬੁਰੀ ਤਰ੍ਹਾਂ ਸੜ ਗਿਆ ਸੀ। ਉਸਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਉਹਨਾਂ ਦਾ ਪੁੱਤਰ ਵੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਸਾਰੇ ਗੰਭੀਰ ਜ਼ਖਮੀਆਂ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਸ ਤੋਂ ਬਾਅਦ ਚਿੰਤਾਜਨਕ ਹਾਲਤ ਨੂੰ ਵੇਖਦੇ ਹੋਏ ਪਤੀ ਪਤਨੀ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਸੀ। ਬਹੁਤ ਜਿਆਦਾ ਝੁਲਸੀ ਸੁਖਵਿੰਦਰ ਕੌਰ 60 ਸਾਲਾ ਨੇ ਦੇਰ ਰਾਤ ਨੂੰ ਦਮ ਤੋੜ ਦਿੱਤਾ ਹੈ। 

Have something to say? Post your comment

 

More in Majha

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ