ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ। ਇਨ੍ਹਾਂ ਵਿੱਚੋਂ 4 ਦੀ ਹਾਲਤ ਇੰਨੀ ਗੰਭੀਰ ਹੈ ਦੱਸਿਆ ਜਾ ਰਿਹਾ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਕਿੱਥੋਂ ਅਤੇ ਕਿਵੇਂ ਆਈ? ਇਹ ਪੰਜਾਬ ਵਿੱਚ 3 ਸਾਲਾਂ ਵਿੱਚ ਚੌਥਾ ਅਜਿਹਾ ਮਾਮਲਾ ਹੈ।