Wednesday, May 15, 2024

Malwa

ਪਟਿਆਲਾ ਵਿਚ ਕੋਵਿਡ ਕਾਰਨ 6 ਮੌਤਾਂ, 159 ਨਵੇਂ ਕੇਸ

May 30, 2021 07:42 PM
SehajTimes

ਪਟਿਆਲਾ : ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਪ੍ਰੀਕਿਰਿਆ ਆਮ ਵਾਂਗ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1526 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,46,809 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ ਕੱਲ ਮਿਤੀ 31 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ, ਗੁਰੂੁਦੁਆਰਾ ਸਾਹਿਬ ਮੌਤੀ ਬਾਗ ,ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ,ਨਾਭਾ ਦੇ ਐਮ.ਪੀ.ਡਬਲਿਉ.ਸਕੂਲ,ਪਾਤੜਾਂ ਦੇ ਗੁਰੂਦੁਆਰਾ ਸਾਹਿਬ, ਪ੍ਰਾਇਮਰੀ ਸਿਹਤ ਕੇਂਦਰ ਭਾਦਸੋਂ ,ਮਿਉਂਸੀਪਲ ਕਮੇਟੀ ਸਨੋਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂਦੁਆਰਾ ਸਾਹਿਬ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।

 
          ਅੱਜ ਜਿਲੇ ਵਿੱਚ 159 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3130 ਦੇ ਕਰੀਬ ਰਿਪੋਰਟਾਂ ਵਿਚੋਂ 159 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 46596 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 381 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 43012 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2371 ਹੈ। ਜਿਲੇ੍ਹ ਵਿੱਚ 06 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1213 ਹੋ ਗਈ ਹੈ।
 
           ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 159 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 74, ਨਾਭਾ ਤੋਂ 02, ਰਾਜਪੁਰਾ ਤੋਂ 08, ਸਮਾਣਾ ਤੋਂ 12, ਬਲਾਕ ਭਾਦਸਂੋ ਤੋਂ 03, ਬਲਾਕ ਕੌਲੀ ਤੋਂ 21, ਬਲਾਕ ਕਾਲੋਮਾਜਰਾ ਤੋਂ 12, ਬਲਾਕ ਸ਼ੁਤਰਾਣਾ ਤੋਂ 14, ਬਲਾਕ ਹਰਪਾਲਪੁਰ ਤੋਂ 04, ਬਲਾਕ ਦੁਧਣਸਾਧਾਂ ਤੋਂ 09 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 40 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 119 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
 
 ਉਹਨਾਂ ਕਿਹਾ ਕਿ ਜਿਲ੍ਹੇ ਦੇ 93 ਪ੍ਰਤੀਸ਼ਤ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਸਿਹਤਯਾਬੀ ਵੱਲ ਹਨ।ਪਿਛਲੇ ਕੁਝ ਦਿਨਾਂ ਤੋਂ ਭਾਵੇਂ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਵੀ ਘੱਟਣੀ ਸ਼ੁਰੂ ਹੋ ਗਈ ਹੈ, ਪ੍ਰੰਤੁ ਬਿਮਾਰੀ ਅਜੇ ਵੀ ਪੁਰੀ ਤਰਾਂ ਖਤਮ ਨਹੀ ਹੋਈ।ਇਸ ਲਈ ਬਿਮਾਰੀ ਪ੍ਰਤੀ ਸੁਚੇਤ ਰਹਿੰਦੇ ਹੋਏ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਕੋਵਿਡ ਸਾਵਧਾਨੀਆਂ ਮਾਸਕ ਪਾਉਣਾ, ਹੱਥ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ, ਭੀੜ ਵਾਲੀਆਂ ਥਾਂਵਾ ਤੇ ਨਾ ਜਾਣਾ ਆਦਿ ਅਪਣਾਉਣੀਆਂ ਯਕੀਨੀ ਬਣਾਈਆਂ ਜਾਣ।
 
      ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਬਲਾਕ ਹਰਪਾਲਪੁਰ ਦੇ ਪਿੰਡ ਘੱਗਰ ਸਰਾਏਂ ਵਿੱਚ ਲਗਾਈ ਮਾਈਕਰੋ ਕੰਟੇਨਮੈਂਟ ਸਮਾਂ ਪੂਰਾ ਹੋਣ ਕਾਰਣ ਹਟਾ ਦਿੱਤੀ ਗਈ ਹੈ।
 
              ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2213 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,63,194 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 46596 ਕੋਵਿਡ ਪੋਜਟਿਵ, 6,15,613 ਨੈਗੇਟਿਵ ਅਤੇ ਲਗਭਗ 985 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ