ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਅੱਜ ਉਨ੍ਹਾਂ ਦੇ ਨਿਵਾਸ ਸੰਤ ਕਬੀਰ ਕੁਟੀਰ 'ਤੇ ਡੂਮ ਸਮਾਜ, ਪ੍ਰਾਈਵੇਟ ਏਡੇਡ ਕਾਲਜ ਏਸੋਸਇਏਸ਼ਨ ਅਤੇ ਨੈਸ਼ਨਲ ਐਂਡ ਸਟੇਟ ਟੀਚਰ ਅਵਾਰਡ ਸੰਗਠਨ ਸਮੇਤ 11 ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਮੁਲਾਕਾਤ ਕਰ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।
ਸਾਬਕਾ ਵਿਧਾਇਕ ਅਤੇ ਪ੍ਰਾਈਵੇਟ ਏਡਿਡ ਕਾਲਜ ਏਸੋਸਇਏਸ਼ਨ ਦੇ ਚੇਅਰਮੈਨ ਸ੍ਰੀ ਤੇਜਵੀਰ ਦੀ ਅਗਵਾਈ ਹੇਠ ਆਏ ਵਫਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਪ੍ਰਾਈਵੇਟ ਏਡੇਟ ਕਾਲਜਾਂ ਨਾਲ ਸਬੰਧਿਤ ਅਕੁੱਝ ਮੰਗਾਂ ਰੱਖੀਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿਖਿਆ ਦੀ ਗੁਣਵੱਤਾ ਵਧਾਉਣ ਲਈ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਨੈਸ਼ਨਲ ਐਂਡ ਸਟੇਟ ਟੀਚਰ ਅਵਾਰਡ ਸੰਗਠਨ, ਹਰਿਆਣਾ ਦੇ ਪ੍ਰਧਾਨ ਸ੍ਰੀ ਰਾਜੇਂਦਰ ਸ਼ਰਮਾ ਨੇ ਵੀ ਆਪਣੇ ਸੰਗਠਨ ਨਾਲ ਜੁੜੇ ਮੁੱਦਿਆਂ ਨੁੰ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ। ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਣ ਨੂੰ ਮਜਬੂਤ ਥੰਮ ਦੱਸਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਿਖਿਆ ਖੇਤਰ ਨੂੰ ਮਜਬੂਤ ਬਨਾਉਣ ਤਹਿਤ ਸਕਾਰਾਤਮਕ ਦ੍ਰਿਸ਼ਟੀਕੋਣ ਅਪਨਾਉਣ ਦਾ ਭਰੋਸਾ ਦਿਵਾਇਆ।
ਡੂਮ ਸਮਾਜ ਦੇ ਪ੍ਰਤੀਨਿਧੀਆਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਮਾਜ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦੀ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਮਾਜ ਦੇ ਸਮੂਚੇ ਵਿਕਾਸ ਵਿੱਚ ਹਰਸੰਭਵ ਸਹਿਯੋਗ ਦੇਣ ਦੀ ਗੱਲ ਕਹੀ। ਡੂਮ ਸਮਾਜ ਦੇ ਪ੍ਰਤੀਨਿਧੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪ੍ਰਤੀਬੱਧ ਹੈ। ਡੂਮ ਸਮਾਜ ਲਈ ਵੀ ਸਰਕਾਰ ਵੱਲੋਂ ਕਈ ਯੋਜਨਾਵਾਂ ਸਫਲਤਾਪੂਰਵਕ ਲਾਗੂ ਕੀਤੀਆਂ ਗਈਆਂ ਹਨ ਜੋ ਕਿ ਸਰਕਾਰ ਦਾ ਇੱਕ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ 'ਤੇ ਮੁੱਖ ਮਅੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ, ਸ੍ਰੀ ਵਿਵੇਕ ਕਾਲਿਆ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।