Friday, June 20, 2025

Chandigarh

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

May 13, 2025 03:35 PM
SehajTimes

ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਐਸ.ਏ.ਐਸ. ਨਗਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇਤਿਹਾਸਕ ਸਥਾਨ ਚੱਪੜਚਿੜੀ ਲਈ ਇੱਕ ਮਹੱਤਵਪੂਰਨ ਪਹੁੰਚ ਮਾਰਗ ਹੈ।

ਐਸ.ਏ.ਐਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੜਕ ਖਰੜ-ਲਾਂਡਰਾ ਸੜਕ ਦੇ ਇੱਕ ਮਹੱਤਵਪੂਰਨ ਸਮਾਨਾਂਤਰ ਰਸਤੇ ਵਜੋਂ ਕੰਮ ਕਰਦੀ ਹੈ। ਨਵੀਨੀਕਰਨ ਦੇ ਕੰਮ ਦੇ ਮੁਕੰਮਲ ਹੋਣ ਨਾਲ, ਇਹ ਸੜਕ ਖਰੜ-ਲਾਂਡਰਾ ਮਾਰਗ 'ਤੇ ਆਵਾਜਾਈ ਦੀ ਭੀੜ ਨੂੰ ਵੀ ਘਟਾਉਣ ਵਿੱਚ ਮਦਦ ਕਰੇਗੀ।

ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਪ੍ਰੋਜੈਕਟ ਵਿੱਚ 377.45 ਲੱਖ ਰੁਪਏ ਦੀ ਲਾਗਤ ਨਾਲ 2.05 ਕਿਲੋਮੀਟਰ ਲੰਬੀ 18 ਫੁੱਟ ਚੌੜੀ ਸੜਕ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਦੇ ਕੰਮ ਦੇ ਦਾਇਰੇ ਵਿੱਚ 80 ਐਮ ਐਮ ਇੰਟਰਲਾਕਿੰਗ ਪੇਵਰ (ਟਾਇਲ) ਲਾਉਣਾ ਅਤੇ ਉਸ ਤੋਂ ਬਾਅਦ 8.52 ਲੱਖ ਰੁਪਏ ਦੀ ਪੰਜ ਸਾਲਾਂ ਦੀ ਦੇਖਭਾਲ ਦਾ ਪ੍ਰਬੰਧ ਸ਼ਾਮਲ ਹੈ। ਵਿਧਾਇਕ ਦੇ ਅਨੁਸਾਰ ਮੋਹਾਲੀ ਤੋਂ ਖਰੜ-ਲਾਂਡਰਾ ਸੜਕ ਤੱਕ ਇਸਦੇ ਮਹੱਤਵਪੂਰਨ ਸੰਪਰਕ ਕਾਰਨ ਵੱਡੀ ਆਵਾਜਾਈ ਦਾ ਸਾਹਮਣਾ ਕਰਨਾ ਪੈਂਦਾ ਹੋਣ ਕਾਰਨ, ਨਵੀਨੀਕਰਨ ਦੀ ਤੁਰੰਤ ਲੋੜ ਸੀ।

ਵਿਧਾਇਕ ਨੇ ਅੱਗੇ ਕਿਹਾ ਕਿ ਕੱਲ੍ਹ ਨਿਕਲਣ ਵਾਲੇ ਫਤਿਹ ਮਾਰਚ ਦੇ ਸੰਦਰਭ ਵਿੱਚ, ਖ਼ਰਾਬ ਸੜ੍ਹਕ ਨੂੰ ਨਿਰਵਿਘਨ ਚੱਲਣਯੋਗ ਬਣਾਉਣ ਦੇ ਅਰਜ਼ੀ ਉਪਾਅ ਵਜੋਂ, ਸੰਗਤਾਂ ਦੀ ਸਹੂਲਤ ਲਈ, ਲੋਕ ਨਿਰਮਾਣ ਵਿਭਾਗ ਦੁਆਰਾ ਤੁਰੰਤ ਗੈਰ-ਬਿਟੂਮਿਨਸ (ਲੁੱਕ ਤੋਂ ਬਗੈਰ) ਪੈਚਵਰਕ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਐਤਵਾਰ ਸ਼ਾਮ ਤੱਕ ਪੂਰਾ ਲਿਆ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ. ਭਗਵੰਤ ਸਿੰਘ ਮਾਨ ਸਰਕਾਰ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਹਲਕੇ ਦੀਆਂ ਕਈ ਹੋਰ ਲਿੰਕ ਸੜਕਾਂ ਦਾ ਵੀ ਨਵੀਨੀਕਰਨ ਅਤੇ ਮੁਰੰਮਤ ਕੀਤੀ ਜਾਵੇਗੀ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ