Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

May 13, 2025 03:48 PM
SehajTimes

ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ; ਇਸ ਰੈਕੇਟ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ

 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਦੇ ਸਰਗਨਾ ਸਮੇਤ ਕਈ ਸਥਾਨਕ ਵਿਤਰਕਾਂ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਸ ਰੈਕੇਟ ਦੇ ਗ੍ਰਿਫ਼ਤਾਰ ਸਰਗਨਾ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਦੋਂ ਕਿ ਮੀਥੇਨੌਲ ਦੇ ਮੁੱਖ ਸਪਲਾਇਰਾਂ ਦੀ ਪਛਾਣ ਲੁਧਿਆਣਾ ਦੇ ਸੁੱਖ ਐਨਕਲੇਵ ਵਿਖੇ ਸਾਹਿਲ ਕੈਮੀਕਲਜ਼ ਦੇ ਮਾਲਕ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸਥਾਨਕ ਵਿਤਰਕਾਂ- ਜਿਨ੍ਹਾਂ ਦੀ ਪਛਾਣ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਜੋਂ ਹੋਈ ਹੈ ਅਤੇ ਸਥਾਨਕ ਵਿਕਰੇਤਾਵਾਂ -ਜਿਨ੍ਹਾਂ ਦੀ ਪਛਾਣ ਨਿੰਦਰ ਕੌਰ, ਸਾਹਿਬ ਸਿੰਘ, ਗੁਰਜੰਟ ਸਿੰਘ, ਅਰੁਣ ਉਰਫ਼ ਕਾਲਾ ਅਤੇ ਸਿਕੰਦਰ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਗਨਾ ਸਾਹਿਬ ਸਿੰਘ ਵੱਲੋਂ ਆਨਲਾਈਨ ਖਰੀਦੇ ਗਏ ਮੀਥੇਨੌਲ ਕੈਮੀਕਲ ਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਮੁਕੰਮਲ ਤੌਰ ‘ਤੇ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਜਾਂਚ ਜਾਰੀ ਹੈ।

ਡੀਜੀਪੀ ਨੇ ਦੱਸਿਆ ਕਿ ਡੀਐਸਪੀ ਸਬ-ਡਵੀਜ਼ਨ ਮਜੀਠਾ ਅਮੋਲਕ ਸਿੰਘ ਅਤੇ ਐਸਐਚਓ ਥਾਣਾ ਮਜੀਠਾ ਐਸਆਈ ਅਵਤਾਰ ਸਿੰਘ ਨੂੰ ਆਪਣੀਆਂ ਡਿਊਟੀਆਂ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ, "ਅਸੀਂ ਸਾਰੇ ਦੁੱਖ ਦੇ ਸਮੇਂ ਇੱਕਜੁੱਟ ਹਾਂ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹਾਂ ਕਿ ਨਿਆਂ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੇ ਦੁਖਾਂਤਾਂ ਨੂੰ ਰੋਕਿਆ ਜਾਵੇ।"

ਸੀਨੀਅਰ ਸੁਪਰਡੈਂਟ ਪੁਲਿਸ ਆਫ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸਥਾਨਕ ਵਿਤਰਕ ਪ੍ਰਭਜੀਤ ਸਿੰਘ ਨੇ ਸਰਗਨਾ ਸਾਹਿਬ ਸਿੰਘ ਤੋਂ 50 ਲੀਟਰ ਦੀ ਕੈਨੀ ਵਿੱਚ ਭਰਿਆ ਮੀਥੇਨੌਲ ਕੈਮੀਕਲ ਪ੍ਰਾਪਤ ਕੀਤਾ ਸੀ। ਪੁੱਛਗਿੱਛ ਦੌਰਾਨ, ਦੋਸ਼ੀ ਸਾਹਿਬ ਨੇ ਖੁਲਾਸਾ ਕੀਤਾ ਕਿ ਉਸਨੇ ਆਨਲਾਈਨ ਪਲੇਟਫਾਰਮ ਰਾਹੀਂ ਲੁਧਿਆਣਾ ਸਥਿਤ ਕੈਮੀਕਲ ਫਰਮ, ਸਾਹਿਲ ਕੈਮੀਕਲਜ਼ ਤੋਂ ਮੀਥੇਨੌਲ ਆਰਡਰ ਕੀਤਾ ਸੀ।

ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਰਗਨਾ ਸਾਹਿਬ ਸਿੰਘ ਵੱਲੋਂ ਦਿੱਲੀ ਸਥਿਤ ਫਰਮ ਤੋਂ ਆਰਡਰ ਕੀਤੀ ਗਈ ਮੀਥੇਨੌਲ ਦੀ ਇੱਕ ਹੋਰ ਖੇਪ ਰਾਸਤੇ ਵਿੱਚ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਪੁਲਿਸ ਟੀਮਾਂ ਨੂੰ ਖੇਪ ਪਹੁੰਚਣ ‘ਤੇ ਇਸਨੂੰ ਪ੍ਰਾਪਤ ਕਰਨ ਅਤੇ ਜ਼ਬਤ ਕਰਨ ਲਈ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੈਕੇਟ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਐਫਆਈਆਰ ਨੰਬਰ 42/25 ਥਾਣਾ ਮਜੀਠਾ ਵਿਖੇ ਅਤੇ ਐਫਆਈਆਰ ਨੰਬਰ 16/25 ਥਾਣਾ ਕੱਥੂਨੰਗਲ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 105 ਅਤੇ 103, ਆਬਕਾਰੀ ਐਕਟ ਦੀ ਧਾਰਾ 61ਏ ਅਤੇ ਐਸਸੀ/ਐਸਟੀ ਐਕਟ ਦੀ ਧਾਰਾ 3 ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼