ਸੁਨਾਮ : ਸੁਨਾਮ ਸ਼ਹਿਰ ਦੇ ਨੌਜਵਾਨ ਸਮਾਜ ਸੇਵੀ ਪੰਕਜ਼ ਅਰੋੜਾ ਵੱਲੋਂ ਟਰੈਫਿਕ ਮਾਰਸ਼ਲ ਵਜੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਪੰਜਾਬ ਦੇ ਟਰੈਫਿਕ ਅਤੇ ਸੜਕ ਸੁਰੱਖਿਆ ਏ.ਡੀ.ਜੀ.ਪੀ ਅਮਰਦੀਪ ਸਿੰਘ.ਰਾਏ ਵੱਲੋਂ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਪੰਕਜ ਅਰੋੜਾ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਕੈਂਪ ਲਾਉਣ ਤੋਂ ਇਲਾਵਾ ਉਨਾਂ ਨੂੰ ਸਮਾਜ ਸੇਵਾ ਦੇ ਕਾਰਜ ਕਰਕੇ ਖੁਸ਼ੀ ਪ੍ਰਾਪਤ ਹੁੰਦੀ ਹੈ ਉਨਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣੇ ਚਾਹੀਦੇ ਹਨ ਜਿਸ ਨਾਲ ਬਹੁਤ ਸਾਰੇ ਮਰੀਜ਼ਾਂ ਦੀ ਜਾਨ ਬਚਾਈ ਜਾ ਸਕਦੀ ਹੈ। ਇਨਸਾਨ ਨੂੰ ਟਰੈਫਿਕ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਇਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਨੂੰ ਲੋਕਾਂ ਨੂੰ ਵੱਧ ਤੋਂ ਵੱਧ ਜਾਗ੍ਰਿਤ ਕਰਨਾ ਚਾਹੀਦਾ ਹੈ ਤਾਂ ਜੋ ਅਜੋਕੀ ਨੌਜਵਾਨ ਪੀੜੀ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਏਡੀਜੀਪੀ ਟਰੈਫਿਕ ਅਤੇ ਸੜਕ ਸੁਰੱਖਿਆ ਵੱਲੋਂ ਪ੍ਰਸੰਸਾ ਪੱਤਰ ਦੇਕੇ ਸਨਮਾਨਿਤ ਕਰਨ ਤੇ ਉਹ ਬੇਹੱਦ ਖੁਸ਼ ਹਨ ਹੋਰਨਾਂ ਨੌਜਵਾਨਾਂ ਨੂੰ ਵੀ ਅਜਿਹੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ।