Tuesday, July 15, 2025

Health

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

May 13, 2025 06:53 PM
SehajTimes

ਸਿਹਤ ਸੰਭਾਲ ਸੰਸਥਾਵਾਂ ਦਾ ਮੁਲਾਂਕਣ ਕਰਨ ਲਈ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਲਿਆ

ਅੱਖਾਂ, ਈ ਐਨ ਟੀ ਅਤੇ ਚਮੜੀ ਰੋਗ ਦੇ ਮੈਡੀਕਲ ਮਾਹਿਰ ਰੋਸਟਰ ਦੇ ਆਧਾਰ 'ਤੇ ਉਪਲਬਧ ਹੋਣਗੇ

ਡੇਰਾਬੱਸੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਭਰਤੀ ਪ੍ਰਕਿਰਿਆਦਾ ਅਮਲ ਸ਼ੁਰੂ ਹੋ ਚੁੱਕਾ ਹੈ।

ਸੋਮਵਾਰ ਨੂੰ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ (ਢਕੋਲੀ) ਦੇ ਹਸਪਤਾਲਾਂ ਦੇ ਅਚਨਚੇਤ ਨਿਰੀਖਣ ਦੌਰਾਨ, ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਅਤੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਮੌਜੂਦਾ ਸਿਹਤ ਸੰਸਥਾਵਾਂ ਨਾਲ ਉਨ੍ਹਾਂ ਦੇ ਤਜ਼ਰਬੇ (ਫੀਡਬੈਕ) ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਓ ਪੀ ਡੀ ਸਲਿੱਪਾਂ ਪ੍ਰਾਪਤ ਕਰਨ ਲਈ ਕਤਾਰ ਚ ਖੜ੍ਹੇ ਲੋਕਾਂ ਨੂੰ ਉਡੀਕ ਸਮੇਂ ਬਾਰੇ ਵੀ ਪੁੱਛਿਆ।

 ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਮੁਫਤ ਲੈਬ ਟੈਸਟ ਅਤੇ ਦਵਾਈਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਆਦਾਤਰ ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ ਐਚ ਸੀ) ਵਿੱਚ ਮੈਡੀਸਨ, ਸਰਜਰੀ, ਗਾਇਨੀਕੋਲੋਜੀ ਅਤੇ ਪੀਡੀਆਟ੍ਰਿਕਸ ਦੇ ਮੈਡੀਕਲ ਮਾਹਿਰ ਉਪਲਬਧ ਹਨ। ਵਿਸ਼ੇਸ਼ ਦੇਖਭਾਲ ਨੂੰ ਹੋਰ ਵਧਾਉਣ ਲਈ, ਅੱਖਾਂ, ਈ ਐਨ ਟੀ ਅਤੇ ਚਮੜੀ ਰੋਗਾਂ ਦੇ ਮਾਹਿਰਾਂ ਨੂੰ ਖਾਲੀ ਅਸਾਮੀਆਂ ਵਾਲੀਆਂ ਥਾਵਾਂ 'ਤੇ ਹਫਤਾਵਾਰੀ ਰੋਸਟਰ ਦੇ ਆਧਾਰ 'ਤੇ ਤਾਇਨਾਤ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਲਾਲੜੂ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਢੁਕਵਾਂ ਬੁਨਿਆਦੀ ਢਾਂਚਾ ਉਪਲਬਧ ਹੈ ਅਤੇ ਸਿਹਤ ਸੇਵਾਵਾਂ ਨੂੰ ਅਨੁਕੂਲ ਬਣਾਉਣ ਲਈ ਵਾਧੂ ਸਟਾਫ ਨਿਯੁਕਤ ਕੀਤਾ ਜਾਵੇਗਾ। ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ, ਜਿੱਥੇ ਕਿ ਸਟਾਫ਼ ਦੀ ਘਾਟ ਨਹੀਂ ਹੈ ਪਰ ਜਗ੍ਹਾ ਦੀ ਘਾਟ ਹੈ, ਬਾਰੇ ਆਉਣ ਵਾਲੇ ਸਮੇਂ ਚ ਸੋਚਿਆ ਜਾਵੇਗਾ। ਜ਼ੀਰਕਪੁਰ ਵਿੱਚ, ਉਨ੍ਹਾਂ ਨੇ ਹੋਰ ਡਾਕਟਰੀ ਇਲਾਜਾਂ ਦੇ ਨਾਲ-ਨਾਲ ਲੈਪਰੋਸਕੋਪਿਕ ਸਰਜਰੀ ਸੇਵਾਵਾਂ ਦੀ ਉਪਲਬਧਤਾ 'ਤੇ ਚਾਨਣਾ ਪਾਇਆ।

ਨਰਸਿੰਗ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ, ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।  ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁਫ਼ਤ ਦਵਾਈਆਂ ਅਤੇ ਲੈਬ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਕੇ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਦਾ ਉਦੇਸ਼ ਜਨਤਾ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨਾ ਹੈ ਅਤੇ ਨਾਲ ਹੀ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਮਰੀਜ਼ਾਂ ਦੀ ਦੇਖਭਾਲ ਦੇ ਉੱਚ ਮਿਆਰ ਨੂੰ ਬਣਾਈ ਰੱਖਣ ਲਈ ਜ਼ਰੂਰੀ ਨਿਰਦੇਸ਼ ਵੀ ਪ੍ਰਦਾਨ ਕਰਨਾ ਹੈ।

Have something to say? Post your comment

 

More in Health

ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ

ਪਿੰਡ ਕਲਿਆਣ ਦੇ ਮੈਗਾ ਕੈੰਪ ਵਿੱਚ 170 ਲੋਕਾਂ ਦਾ ਚੈੱਕਅੱਪ

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ

ਡੇਂਗੂ ’ਤੇ ਵਾਰ : ਸਿਹਤ ਟੀਮਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਈਂ ਕੀਤੀ ਜਾਚ

ਦਸਤ ਰੋਕੂ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਜ਼ਿਲ੍ਹੇ 'ਚ ਉਲਟੀਆਂ ਤੇ ਦਸਤ ਰੋਗ ਫੈਲਣ ਤੋਂ ਰੋਕਣ ਲਈ ਜਮੀਨੀ ਪੱਧਰ 'ਤੇ ਕੀਤੀ ਜਾਵੇ ਕਾਰਵਾਈ : ਡਾ. ਪ੍ਰੀਤੀ ਯਾਦਵ

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਵਿਲੇਜ ਹੈਲਥ ਕਮੇਟੀਆਂ ਨੂੰ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਦੀ ਕਮਾਨ ਸੰਭਾਲਣ ਦੀ ਅਪੀਲ

ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿੱਚ ਗਰੀਬ ਮਰੀਜ਼ਾਂ ਦੀ ਹੈਰਾਨੀਜਨਕ ਢੰਗ ਨਾਲ ਹੋ ਰਹੀ ਲੁੱਟ