Thursday, June 19, 2025

Chandigarh

ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

May 13, 2025 07:13 PM
SehajTimes

ਸੂਬੇ ਭਰ ਦੇ ਸਿਵਲ ਸਰਜਨਾਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ : ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੀ ਦਿਸ਼ਾ 'ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ 12,977 ਵੀਐਚਐਸਐਨਸੀਜ਼ ਦੇ 1 ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ, ਜੋ ਕਿ ਜਨਤਕ ਸਿਹਤ ਪ੍ਰਤੀ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਬਲਬੀਰ ਸਿੰਘ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਵੀਐਚਐਸਐਨਸੀਜ਼ ਦੇ 100 ਤੋਂ ਵੱਧ ਮੈਂਬਰਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ।

ਮੌਜੂਦਾ ਸਿਹਤ ਮੁੱਦਿਆਂ ਨਾਲ ਨਜਿੱਠਣ ਵਿੱਚ ਵੀਐਚਐਸਐਨਸੀਜ਼ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਜਿੰਮਾ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਦੇ ਨਾਲ-ਨਾਲ ਦਸਤ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਬੰਧਨ 'ਤੇ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਆਸ਼ਾ ਵਰਕਰਾਂ ਨੂੰ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਦੇ ਹਿੱਸੇ ਵਜੋਂ ਮੱਛਰਾਂ ਦੇ ਲਾਰਵੇ ਦੀ ਪਛਾਣ ਸਬੰਧੀ ਸਿਖਲਾਈ ਦਿੱਤੀ ਗਈ ਹੈ, ਜਿਸਦਾ ਉਦੇਸ਼ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਖੜ੍ਹੇ ਪਾਣੀ, ਜੋ ਮੱਛਰਾਂ ਦੇ ਪ੍ਰਜਨਨ ਦਾ ਕਾਰਨ ਬਣਦੇ ਹਨ, ਨੂੰ ਖਤਮ ਕਰਨਾ ਹੈ। ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਜੈਵਿਕ ਨਿਯੰਤਰਣ ਉਪਾਅ ਵਜੋਂ ਪਿੰਡ ਦੇ ਛੱਪੜਾਂ ਵਿੱਚ ਛੱਡਣ ਲਈ ਗੰਬੂਸੀਆ ਮੱਛੀਆਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡੇਂਗੂ ਦੀ ਜਾਂਚ ਹੁਣ ਸਾਰੇ ਆਮ ਆਦਮੀ ਕਲੀਨਿਕਾਂ (ਏਏਸੀ) 'ਤੇ ਮੁਫ਼ਤ ਹੈ ਅਤੇ ਡੇਂਗੂ ਬਿਮਾਰੀ ਦਾ ਪਤਾ ਲੱਗਣ 'ਤੇ ਲੋਕ ਕਿਸੇ ਵੀ ਸਰਕਾਰੀ ਸਹੂਲਤ ਤੋਂ ਮੁਫ਼ਤ ਇਲਾਜ ਪ੍ਰਾਪਤ ਕਰ ਸਕਦੇ ਹਨ।

ਵੈਕਟਰ ਬੋਰਨ ਬਿਮਾਰੀਆਂ ਦੇ ਪ੍ਰਬੰਧਨ ਤੋਂ ਇਲਾਵਾ ਸਿਹਤ ਮੰਤਰੀ ਨੇ ਗ੍ਰਾਮ ਰੱਖਿਆ ਕਮੇਟੀਆਂ ਦੀ ਮਦਦ ਨਾਲ ਪੀਣ ਲਈ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਨੂੰ "ਨਸ਼ਾ ਮੁਕਤ" ਬਣਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਮਿਲ ਕੇ ਕਾਰਵਾਈ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀਐਚਐਸਐਨਸੀ ਮੈਂਬਰਾਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਨਗੇ ਅਤੇ ਅਗਲੀ ਗੱਲਬਾਤ ਮਾਂ ਅਤੇ ਬੱਚੇ ਦੀ ਸਿਹਤ 'ਤੇ ਕੇਂਦਰਿਤ ਹੋਵੇਗੀ।

ਸੂਬੇ ਵਿੱਚ ਲੂ ਚੱਲਣ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਲੋੜੀਂਦਾ ਪਾਣੀ ਪੀਣ, ਧੁੱਪ ਵਿੱਚ ਕੰਮ ਕਰਨ ਤੋਂ ਬਚਾਅ, ਢਿੱਲੇ ਸੂਤੀ ਕੱਪੜੇ ਪਹਿਨਣ ਅਤੇ ਲੂ ਲੱਗਣ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਛਾਂ ਵਾਲੀ ਥਾਂ 'ਤੇ ਜਾਣ ਲਈ ਕਿਹਾ ਹੈ। ਉਨ੍ਹਾਂ ਨੇ ਵਾਤਾਵਰਣ ਸੁਰੱਖਿਆ ਲਈ ਹੋਰ ਰੁੱਖ ਲਗਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਵੀਐਚਐਸਐਨਸੀਜ਼ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਚੰਗੀ ਕਾਰਗੁਜ਼ਾਰੀ ਵਾਲੀਆਂ ਕਮੇਟੀਆਂ ਨੂੰ ਗ੍ਰਾਂਟਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਸ ਉਪਰੰਤ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਵਿੱਚ ਡਾ. ਬਲਬੀਰ ਸਿੰਘ ਨੇ ਜਨਤਕ ਸਿਹਤ ਸੰਭਾਲ ਸਹੂਲਤਾਂ ਪ੍ਰਤੀ ਉਸਾਰੂ ਪਹੁੰਚ 'ਤੇ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਸਰਕਾਰੀ ਕੰਮ ਵਾਲੀ ਮਾਨਸਿਕਤਾ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸਰਕਾਰੀ ਹਸਪਤਾਲਾਂ ਨੂੰ ਆਪਣੇ ਨਿੱਜੀ ਹਸਪਲਾਤ ਵਾਂਗ ਮੰਨਣ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ "ਪਲੇਸਬੋ ਇਫੈਕਟ" ਦੀ ਪ੍ਰਭਾਵਸ਼ੀਲਤਾ ਨੂੰ ਉਜਾਗਰ ਕਰਦਿਆਂ ਮਰੀਜ਼ਾਂ ਨਾਲ ਹਮਦਰਦੀ ਅਤੇ ਚੰਗੇ ਵਿਵਹਾਰ ਨਾਲ ਪੇਸ਼ ਆਉਣ ਲਈ ਕਿਹਾ।

ਇਸ ਦੌਰਾਨ ਸਿਹਤ ਮੰਤਰੀ ਨੇ ਹਰੇਕ ਜ਼ਿਲ੍ਹੇ ਦੀਆਂ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਪੀਐਚਐਸਸੀ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਸਕੱਤਰ ਸਿਹਤ ਬਸੰਤ ਗਰਗ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀਐਚਐਸਸੀ ਡਾ. ਅਨਿਲ ਗੋਇਲ ਸ਼ਾਮਲ ਸਨ।


 ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਸਨਮਾਨਿਤ ਜ਼ਿਲ੍ਹੇ:

— 2024-25 ਵਿੱਚ ਮਾਵਾਂ ਦੀ ਮੌਤ (ਐਮਐਮਆਰ) ਦਰ ਵਿੱਚ ਸਭ ਤੋਂ ਘੱਟ ਕਮੀ: ਰੋਪੜ (25)
— ਏਏਸੀਜ਼ ਵਿੱਚ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਸੰਗਰੂਰ
— ਵੈਕਟਰ ਬੋਰਨ ਰੋਗ ਨਿਯੰਤਰਣ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਲੁਧਿਆਣਾ
— ਏਕੀਕ੍ਰਿਤ ਰੋਗ ਨਿਗਰਾਨੀ ਪ੍ਰੋਗਰਾਮ (ਆਈਡੀਐਸਪੀ) ਅਤੇ ਗੈਰ-ਸੰਚਾਰੀ ਬਿਮਾਰੀਆਂ (ਐਨਟੀਪੀ) ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ (30+ ਸਕ੍ਰੀਨਿੰਗ): ਪਠਾਨਕੋਟ
— 100-ਦਿਨਾ ਟੀਬੀ ਮੁਹਿੰਮ ਵਿੱਚ ਸੰਵੇਦਨਸ਼ੀਲ ਸਮੂਹਾਂ ਦੀ ਸਭ ਤੋਂ ਵੱਧ ਸਕ੍ਰੀਨਿੰਗ: ਫਤਿਹਗੜ੍ਹ ਸਾਹਿਬ
— ਟੀਕਾਕਰਨ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਹੁਸ਼ਿਆਰਪੁਰ
— ਐਨਪੀਸੀਬੀ ਸਕੂਲਾਂ ਵਿੱਚ ਐਨਕਾਂ ਦੀ ਮੁਫਤ ਵੰਡ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਮਲੇਰਕੋਟਲਾ
— ਟਿਊਬੈਕਟੋਮੀ ਅਤੇ ਪੀਪੀਆਈਯੂਸੀਡੀ (ਪਰਿਵਾਰ ਨਿਯੋਜਨ) ਵਿੱਚ 100 ਫ਼ੀਸਦ ਸਫ਼ਲਤਾ: ਬਰਨਾਲਾ
— 2023-24 ਅਤੇ 2024-25 ਦੇ ਸਿਵਲ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਪੀ.ਸੀ. ਅਤੇ ਪੀ.ਐਨ.ਡੀ.ਟੀ. ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਿੰਗ ਅਨੁਪਾਤ: ਕਪੂਰਥਲਾ (964)

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ