Wednesday, September 17, 2025

Malwa

ਪਾਣੀ ਬਚਾਉਣ ਅਤੇ ਮਿੱਟੀ ਪਰਖ ਸਬੰਧੀ ਸ਼ੇਰੋਂ 'ਚ ਲੱਗਿਆ ਕੈਂਪ 

May 14, 2025 03:49 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਲਾਹਕਾਰ ਫਾਰਮ ਸੰਗਰੂਰ ਵੱਲੋਂ ਪਾਣੀ ਬਚਾਉਣ ਅਤੇ ਮਿੱਟੀ ਪਰਖ ਸਬੰਧੀ ਪਿੰਡ ਸ਼ੇਰੋਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਜਿਲ੍ਹਾ ਪਸਾਰ ਮਾਹਿਰ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਸ਼ ਕਿਸਮਾਂ ਪੀ ਆਰ 131, ਪੀ ਆਰ 128, ਪੀ ਆਰ 126 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਹਨਾਂ ਨੇ ਨਵੀਂ ਕਿਸਮ ਪੀ ਆਰ 132 ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਿਸਮ ਕੇਵਲ 67.5 ਕਿਲੋ ਯੂਰੀਆ ਪ੍ਰਤੀ ਏਕੜ ਪਾ ਕੇ ਉਗਾਈ ਜਾ ਸਕਦੀ ਹੈ ਇਸ ਤੋਂ ਇਲਾਵਾ ਪੀ ਆਰ 131, ਪੀ ਆਰ 128 ਕਿਸਮਾਂ ਜੋ ਕਿ ਕ੍ਰਮਵਾਰ 31 ਅਤੇ 30.5 ਕੁਇੰਟਲ ਔਸਤਨ ਝਾੜ ਪ੍ਰਤੀ ਏਕੜ ਦਿੰਦੀਆਂ ਹਨ ਅਤੇ ਲੁਆਈ ਤੋਂ ਬਾਅਦ ਕ੍ਰਮਵਾਰ 110 ਅਤੇ 111 ਦਿਨਾਂ ਦਾ ਸਮਾਂ ਲੈਂਦੀਆਂ ਹਨ। ਬਾਸਮਤੀ ਵਿੱਚ ਪੂਸਾ ਬਾਸਮਤੀ 1509 ਅਤੇ ਪੰਜਾਬ ਬਾਸਮਤੀ 7 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਬਾਰੇ ਵਿਸਥਾਰਪੂਰਵਕ ਚਰਚਾ ਹੋਈ। 
ਡਾ. ਅਸ਼ੋਕ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ਉਤੇ ਹੀ ਖਾਦਾਂ ਪਾਉਣ ਲਈ ਪ੍ਰੇਰਦੇ ਹੋਏ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਜਿੱਥੇ ਖੇਤੀ ਖਰਚੇ ਘਟਣਗੇ ਉੱਥੇ ਝਾੜ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਵੀਰ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਪੂਰੀ ਮਾਤਰਾ ਹੀ ਪਾਉਣ। ਜੈਵਿਕ ਖਾਦਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦਾ ਟੀਕਾ ਜਿੱਥੇ ਝਾੜ ਵਧਾਉਣ ਵਿੱਚ ਸਹਾਈ ਹੁੰਦਾ ਹੈ ਉੱਥੇ ਜ਼ਮੀਨ ਦੀ ਜੈਵਿਕ ਸਿਹਤ ਨੂੰ ਵੀ ਸੁਧਾਰਦਾ ਹੈ। ਡਾ. ਦੁਸ਼ਯੰਤ ਕੁਮਾਰ, ਵੈਟਨਰੀ ਅਫਸਰ ਸ਼ੇਰੋਂ ਨੇ ਕਿਸਾਨਾਂ ਨੂੰ ਪਸ਼ੂਆਂ ਦੀ ਸਿਹਤ ਸੁਧਾਰ ਸਬੰਧੀ ਨੁਕਤੇ ਸਾਂਝੇ ਕਰਦੇ ਹੋਏ ਦੱਸਿਆ ਕਿ ਧਾਤਾਂ ਦਾ ਚੂਰਾ, ਬਾਈਪਾਸ ਫੈਟ ਅਤੇ ਪਸ਼ੂ ਚਾਟ ਆਦਿ ਦੀ ਵਰਤੋਂ ਕਰਕੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਦੁੱਧ ਦੀ ਪੈਦਾਵਾਰ ਵੀ ਵਧਾ ਸਕਦੇ ਹਨ। ਉਹਨਾਂ ਕਿਸਾਨਾਂ ਨੂੰ ਪਸ਼ੂ ਬੀਮੇ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਪਿੰਡ ਦੇ ਸਰਪੰਚ ਸਤਿਗੁਰ ਸਿੰਘ, ਅਮ੍ਰਿਤਪਾਲ ਅਤੇ ਹੋਰ ਕਿਸਾਨਾਂ ਨੇ ਕੈਂਪ ਨੂੰ ਆਯੋਜਿਤ ਕਰਨ ਵਿੱਚ ਪੂਰਾ ਯੋਗਦਾਨ ਪਾਇਆ। 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ