Thursday, December 11, 2025

Chandigarh

ਏ.ਡੀ.ਸੀ. ਵੱਲੋਂ  ਫਰਮ ਗੁਰੂਕੁਲਮ ਇੰਸਟੀਚਿਊਟ ਦਾ ਲਾਇਸੰਸ ਰੱਦ

May 14, 2025 07:13 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫਰਮ ਗੁਰੂਕੁਲਮ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਫਰਮ ਗੁਰੂਕੁਲਮ ਇੰਸਟੀਚਿਊਟ ਪਿਛਲੇ ਪਾਸੇ ਡੀ.ਏ.ਵੀ.ਸਕੂਲ, ਆਸ਼ਿਆਨਾ ਕਾਲੋਨੀ, ਨੇੜੇ ਗੁਲਮੋਹਰ ਸਿਟੀ, ਮਾਧੋਪੁਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕਣ ਸ੍ਰੀਮਤੀ ਮੀਨਾਕਸ਼ੀ  ਪੁੱਤਰੀ ਸ੍ਰੀ ਸਿਵੇਂਦਰ ਵੈਸ਼ਨਵ ਵਾਸੀ ਮਕਾਨ ਨੰ: 990/8 ਹਨੂੰਮਾਨ ਮੰਦਿਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:359/ਆਈ.ਸੀ, ਮਿਤੀ 15.11.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 14-11-2024 ਨੂੰ ਖਤਮ ਹੋ ਚੁੱਕੀ ਹੈ।
     ਉਕਤ ਸਬੰਧ ਵਿੱਚ ਉਪ ਮੰਡਲ ਮੈਜਿਸਟ੍ਰੇਟ, ਡੇਰਾਬਸੀ ਦੀ ਚੈਕਿੰਗ ਰਿਪੋਰਟ ਅਨੁਸਾਰ ਦਫਤਰ ਬੰਦ ਸੀ। ਇਸ ਤੋਂ ਇਲਾਵਾ ਮਹੀਨਾਵਾਰ ਰਿਪੋਰਟ, ਇਸ਼ਤਿਹਾਰ/ਸੈਮੀਨਾਰ ਆਦਿ ਦਾ ਰਿਕਾਰਡ ਅਤੇ ਫਾਇਰ ਸੈਫਟੀ ਸਰਟੀਫਿਕੇਟ ਪੇਸ਼ ਨਾ ਕਰਨ ਕਾਰਨ ਲਾਇਸੰਸੀ ਨੂੰ ਪੱਤਰ ਮਿਤੀ 11.08.2023 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਅਜੇ ਤੱਕ ਰਿਪੋਰਟ ਪ੍ਰਾਪਤ ਨਹੀਂ ਹੋਈ।  
     ਲਾਇਸੰਸੀ ਵੱਲੋਂ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਰਿਪੋਰਟ ਅਤੇ ਨਾ ਹੀ ਛਿਮਾਹੀ ਰਿਪੋਰਟ ਭੇਜਣ ਬਾਰੇ ਅਤੇ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਾ ਕਰਨ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 29.11.2024 ਰਾਹੀਂ ਨੋਟਿਸ ਜਾਰੀ ਕਰਕੇ ਹੋਏ ਤਹਿਸੀਲਦਾਰ ਡੇਰਾਬਸੀ ਤੋਂ ਤਮੀਲੀ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਲਾਇਸੰਸੀ ਵੱਲੋਂ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ।
    ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟ ਜਮ੍ਹਾਂ ਨਾ ਕਰਨ ਕਰਕੇ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
   ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਗੁਰੂਕੁਲਮ ਇੰਸਟੀਚਿਊਟ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 359/ਆਈ.ਸੀ. ਮਿਤੀ 15.11.2019  ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
   ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ