ਸੁਨਾਮ : ਸੀ.ਬੀ.ਐਸ.ਈ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿੱਚ ਅਕੇਡੀਆ ਵਰਲਡ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਹਾਸਿਲ ਕੀਤੇ ਹਨ। ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ ਬੋਰਡ ਦੀਆਂ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ ਜਿਨ੍ਹਾਂ ਦੇ ਬੱਚਿਆਂ ਨੇ ਬੋਰਡ ਦੀ ਪ੍ਰੀਖਿਆ ‘ਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਦਸਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਯੁਵਰਾਜ ਸਿੰਗਲਾ ਨੇ 95.6 ਪ੍ਰਤੀਸ਼ਤ, ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਕਸ਼ਿਕਾ ਨੇ 95.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਿਮਰਨਪ੍ਰੀਤ ਕੌਰ 93.8 ਪ੍ਰਤੀਸ਼ਤ ਜੈਸਮੀਨ ਕੌਰ 93 ਪ੍ਰਤੀਸ਼ਤ, ਸ਼ਗਨਪ੍ਰੀਤ ਕੌਰ 92.8 ਪ੍ਰਤੀਸ਼ਤ, ਹਸ਼ਮੀਤ ਸਿੰਘ 92.4 ਪ੍ਰਤੀਸ਼ਤ, ਦੀਵਾਨਸ਼ੀ ਗੋਇਲ 88.8 ਪ੍ਰਤੀਸ਼ਤ, ਅਵਨੀਤ ਕੌਰ 87.8 ਪ੍ਰਤੀਸ਼ਤ, ਅਵਨੀਤ ਕੌਰ ਵਿਰਕ 86ਪ੍ਰਤੀਸ਼ਤ, ਸਨਹਾ 85.4 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।ਬਾਕੀ ਸਾਰੇ ਬੱਚਿਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ ਹਨ। ਵਿਦਿਆਰਥੀਆਂ ਨੇ ਅੰਗਰੇਜ਼ੀ ਵਿੱਚੋਂ 98, ਹਿੰਦੀ - 98, ਪੰਜਾਬੀ-100, ਗਣਿਤ - 99, ਵਿਗਿਆਨ- 93, ਸਮਾਜਿਕ ਸਿੱਖਿਆ- 99, ਇਨਫੋਰਮੇਸ਼ਨ ਟੈਕਨੋਲੋਜੀ-96 ਵੱਧ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਦੇ ਪ੍ਰਿੰਸੀਪਲ ਰਣਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਉਪਰਾਲੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਲਈ ਮਾਰਗ ਦਰਸ਼ਨ ਕਰਦੇ ਰਹਿਣਗੇ।