Sunday, October 19, 2025

Chandigarh

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

May 14, 2025 07:40 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ ਕਾਸ਼ਤਕਾਰ ਵੀ ਡੀ.ਐਸ.ਆਰ. ਤਕਨੀਕ ਅਪਣਾਉਣ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ।

ਸੂਬਾ ਸਰਕਾਰ ਨੇ ਸਾਉਣੀ ਸੀਜ਼ਨ ਸਾਲ 2024 ਦੌਰਾਨ ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਜੁਲਾਈ ਤੋਂ 15 ਜੁਲਾਈ, 2025 ਤੱਕ ਕੀਤੀ ਜਾਵੇਗੀ।

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ