Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Health

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

May 15, 2025 01:09 PM
SehajTimes

ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਣ ਦੀ ਸਲਾਹ

ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ।  ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਆਖਿਆ ਕਿ ਗਰਮੀ ਤੋਂ ਬਚਾਅ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਵੇਂ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ ਅਤੇ ੳੋੁਹ ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਨਾ ਨਿਕਲਿਆ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।
ਡਾ. ਜੈਨ ਨੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ਕੰਢਾਂ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

ਗਰਮੀ ਤੋਂ ਬਚਾਅ ਲਈ ਇਹ ਕਰੋ

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫੱਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ।

ਇਹ ਨਾ ਕਰੋ
 ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ।

Have something to say? Post your comment

More in Health

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ