Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ

May 15, 2025 01:18 PM
SehajTimes

ਗੈਂਗਸਟਰ ਤੇ ਸਮਾਜ ਵਿਰੋਧੀ ਅਨਸਰ ਮੁਕਤ ਪੰਜਾਬ ਦਾ ਸੁਪਨਾ ਪੂਰਾ ਕਰੇਗੀ ਪਟਿਆਲਾ ਪੁਲਿਸ- ਵਰੁਣ ਸ਼ਰਮਾ

ਕਾਬੂ ਅਪਰਾਧੀ ਵਿਰੁੱਧ ਪਹਿਲਾਂ ਦਰਜ ਸਨ ਕਈ ਅਪਰਾਧਿਕ ਮਾਮਲੇ

ਪਟਿਆਲਾ : ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਟਿਆਲਾ ਪੁਲਿਸ ਨੇ ਅੱਜ ਇਕ ਬਦਨਾਮ ਬਦਮਾਸ਼ ਨੂੰ ਦੁਵੱਲੀ ਗੋਲੀਬਾਰੀ ਮਗਰੋਂ ਗ੍ਰਿਫ਼ਤਾਰ ਕਰਨ ਦੀ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਥੇ ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਏਸ਼ੀਅਨ ਕਾਲਜ ਰੋਡ ਵਿਖੇ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ ਪਰ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ।
ਮੌਕੇ ਉੱਤੇ ਪਹੁੰਚੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।
ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਸਰਹਿੰਦ ਰੋਡ ‘ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਹ ਮਿਲੀ ਸੀ ਕਿ ਗੁਰਚਰਨ ਸਿੰਘ ਉਰਫ਼ ਕਾਲੂ ਪੁੱਤਰ ਮਲਕੀਤ ਸਿੰਘ ਨਿਵਾਸੀ ਪਿੰਡ ਬਹੇੜੀ ਥਾਣਾ ਘੜੂੰਆਂ ਜ਼ਿਲ੍ਹਾ ਐਸਏਐਸ ਨਗਰ, ਜੋ ਕਿ ਪਿਛਲੇ ਦਿਨੀ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿੱਚੋਂ ਖੋਹੀ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।
ਐਸਐਸਪੀ ਨੇ ਦੱਸਿਆ ਕਿ ਜਦੋਂ ਪਿੰਡ ਫੱਗਣਮਾਜਰਾ ਏਸ਼ੀਅਨ ਕਾਲਜ ਰੋਡ ਨੇੜੇ, ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਭੱਜੇ ਜਾਂਦੇ ਇਸ ਬਦਨਾਮ ਬਦਮਾਸ਼ ਨੂੰ ਪੁਲਿਸ ਨੇ ਅਪਣੇ ਘੇਰੇ ਵਿੱਚ ਲਿਆ ਤਾਂ ਉਸ ਨੇ ਇਕ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਪਾਰਟੀ ਉਪਰ ਫਾਇਰ ਕਰਦਿਆਂ ਚਾਰ ਗੋਲੀਆਂ ਚਲਾਈਆਂ ਤਾਂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਅਤੇ ਸੰਜਮ ਦਿਖਾਇਆ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾਈ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਤਾਂ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ।
ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਇੱਕ ਕੱਟੜ ਅਪਰਾਧੀ ਹੈ ਜਿਸ 'ਤੇ ਡਕੈਤੀ, ਹਥਿਆਰਬੰਦ ਡਕੈਤੀ, ਐਨਡੀਪੀਐਸ ਐਕਟ ਦੇ 8 ਤੋਂ ਵੱਧ ਮਾਮਲੇ ਦਰਜ ਹਨ।ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।

 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ