Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਖਾਨਗੀ ਤਕਸੀਮ, ਖਸਰਾ ਗਿਰਦਾਵਰੀ ਸਮੇਤ ਹੋਰ ਲੰਬਿਤ ਕੇਸ ਤੈਅ ਸਮੇਂ 'ਚ ਨਿਪਟਾਏ ਜਾਣ : ਡਾ. ਪ੍ਰੀਤੀ ਯਾਦਵ

May 15, 2025 05:23 PM
SehajTimes

ਕੰਮ ਦਾ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀ ਦੇ ਟੀਚੇ ਮਿਥੇ

ਪਟਿਆਲਾ :  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਲੰਬਿਤ ਖਾਨਗੀ ਤਕਸੀਮ, ਨਿਸ਼ਾਨਦੇਹੀ, ਖਸਰਾ-ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ 'ਚ ਨਿਪਟਾਇਆ ਜਾਵੇ। ਪਟਿਆਲਾ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੰਮ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਦੇ ਟੀਚੇ ਮਿਥਦਿਆਂ ਕਿਹਾ ਕਿ ਅਗਲੇ 15 ਦਿਨਾਂ ਦੇ ਅੰਦਰ ਛੇ ਮਹੀਨੇ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਤਕਸੀਮ ਤੇ ਮਿਣਤੀ ਆਦਿ ਦੇ ਕੇਸ ਜੋ ਖਾਲੀ ਜ਼ਮੀਨ ਵੇਲੇ ਹੀ ਹੋ ਸਕਦੇ ਹਨ, ਉਨ੍ਹਾਂ ਦਾ ਨਿਪਟਾਰਾ ਵੀ ਤੁਰੰਤ ਕੀਤਾ ਜਾਵੇ।
ਇਸ ਦੌਰਾਨ ਸਾਰੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨੀ ਰਿਕਾਰਡ ਅਤੇ ਮਾਲ ਵਿਭਾਗ ਨਾਲ ਜੁੜੇ ਅਤੇ ਲੰਬਿਤ ਕੰਮਾਂ ਸਮੇਤ ਵੱਖ-ਵੱਖ ਕਾਰਪੋਰੇਸ਼ਨਾਂ, ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਆਦਿ ਦੀ ਬਕਾਇਆ ਮਾਲੀਆ ਰਿਕਵਰੀ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ।


ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਦਫ਼ਤਰਾਂ 'ਚ ਆਪਣੇ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣੀ ਵੀ ਯਕੀਨੀ ਬਣਾਈ ਜਾਵੇ ਅਤੇ ਫੀਲਡ ਵਿਜ਼ਿਟ ਕਰਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣ। ਇਸ ਤੋਂ ਬਿਨ੍ਹਾਂ ਸਮੂਹ ਐਸ.ਡੀ.ਐਮਜ਼ ਆਪਣੇ ਅਧੀਨ ਤਹਿਸੀਲਾਂ ਤੇ ਸਬ ਤਹਿਸੀਲਾਂ ਦੀ ਪੜਤਾਲ ਵੀ ਕਰਨ।
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਕੋਲ ਲੰਬਿਤ ਇੰਤਕਾਲਾਂ, ਜਮ੍ਹਾਂਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ। ਇਸ ਮੌਕੇ ਉਨ੍ਹਾਂ ਮਾਲ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਜਾਣਿਆ ਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ ਡੀ ਐਮਜ ਡਾ. ਇਸਮਤ ਵਿਜੇ ਸਿੰਘ, ਅਵਿਕੇਸ਼ ਗੁਪਤਾ, ਅਸ਼ੋਕ ਕੁਮਾਰ, ਰਿਚਾ ਗੋਇਲ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ