Tuesday, September 16, 2025

Haryana

ਹਰਿਆਣਾ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ 74.95 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

May 15, 2025 06:41 PM
SehajTimes

ਚੰਡੀਗੜ੍ਹ : ਹਰਿਆਣਾ ਸੂਬੇ ਵਿੱਚ ਰਬੀ ਮਾਰਕਟਿੰਗ ਸੀਜ਼ਨ 2025-26 ਦੌਰਾਨ 1 ਅਪ੍ਰੈਲ ਤੋਂ 14 ਮਈ ਤੱਕ ਸੂਬੇ ਵਿੱਚ ਖਰੀਦ ਅਦਾਰਿਆਂ ਵੱਲੋਂ ਕੁੱਲ 74.95 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਵਿੱਚੋਂ 72.90 ਲੱਖ ਮੀਟ੍ਰਿਕ ਟਨ ਕੇਂਦਰ ਲਈ ਅਤੇ 2.05 ਲੱਖ ਮੀਟ੍ਰਿਕ ਟਨ ਪਬਲਿਕ ਵੰਡ ਪ੍ਰਣਾਲੀ (ਪੀਡੀਐਸ) ਲਈ ਕਣਕ ਦੀ ਖਰੀਦ ਕੀਤੀ ਗਈ ਹੈ। ਸੂਬੇ ਵਿੱਚ 73.03 ਲੱਖ ਮੀਟ੍ਰਿਕ ਟਨ ਕਣਕ ਦਾ ਉਠਾਨ ਕੀਤਾ ਜਾ ਚੁੱਕਾ ਹੈ ਜੋ ਕਿ ਕੁੱਲ ਉਠਾਨ ਦਾ 97.40 ਫੀਸਦੀ ਹੈ।

ਇਸ ਸੰਦਰਭ ਵਿੱਚ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰ ਬੁਲਾਰੇ ਨੇ ਦਸਿਆ ਕਿ ਸੂਬੇ ਵਿਚ ਚਾਰ ਖਰੀਦ ਅਦਾਰਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਹੈਫੇਡ, ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਖਰੀਦ ਦਾ ਕਾਰਜ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 4,68,636 ਕਿਸਾਨਾਂ ਤੋਂ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 16462.70 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਹਰਿਆਣਾ ਵਿੱਚ ਸਾਲ 2022-23 ਵਿੱਚ ਕੁੱਲ 41.85 ਲੱਖ ਮੀਟ੍ਰਿਕ ਟਨ, ਸਾਲ 2023-24 ਵਿੱਚ 63.17 ਲੱਖ ਮੀਟ੍ਰਿਕ ਟਨ, ਸਾਲ 2024-25 ਵਿੱਚ 71.50 ਲੱਖ ਮੀਟ੍ਰਿਕ ਟਨ ਅਤੇ ਸਾਲ 2025-26 ਵਿੱਚ ਹੁਣ ਤੱਕ 74.95 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸੱਭ ਤੋਂ ਵੱਧ ਹੈ। ਇਸ ਤੋਂ ਇਲਾਵਾ, ਪਿਛਲੇ ਸਾਲ 4,56,606 ਕਿਸਾਨਾਂ ਤੋਂ ਕਣਕ ਦੀ ਖਰੀਦ ਕੀਤੀ ਗਈ ਸੀ, ਇਸ ਵਾਰ 4,68,636 ਕਿਸਾਨਾਂ ਤੋਂ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਨੇ ਦਸਿਆ ਕਿ ਰਬੀ ਮਾਰਕਟਿੰਗ ਸੀਜ਼ਨ 2025-26 ਦੌਰਾਨ ਹਰਿਆਣਾ ਵਿੱਚ 15 ਤੋਂ 1 ਮਈ ਤੱਕ ਸਰੋਂ ਦੀ ਖਰੀਦ ਦਾ ਕੰਮ ਕੀਤਾ ਅਿਗਾ। ਸੂਬੇ ਦੀ ਦਿੱਤੀ ਖਰੀਦ ਅਦਾਰਿਆਂ ਹੈਫੇਡ ਅਤੇ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ ਸਰੋਂ ਦੀ ਖਰੀਦ ਦਾ ਕੰਮ ਕੀਤਾ ਅਿਗਾ। 14 ਮਈ ਤੱਕ ਰਾਜ ਵਿੱਚ ਖਰੀਦ ਅਦਾਰਿਆਂ ਵੱਲੋਂ 7.74 ਲੱਖ ਮੀਟ੍ਰਿਕ ਟਨ ਸਰੋਂ ਦਾ ਉਠਾਨ ਕੀਤਾ ਜਾ ਚੁੱਕਾ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 2,59,400 ਕਿਸਾਨਾਂ ਤੋਂ ਸਰੋਂ ਦੀ ਖਰੀਦ ਕੀਤੀ ਗਈ ਅਤੇ 4312.52 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਪਿਛਲੇ ਸਾਲ 11.04 ਲੱਖ ਮੀਟ੍ਰਿਕ ਟਨ ਸਰੋਂ ਦੀ ਖਰੀਦ ਕੀਤੀ ਗਈ ਸੀ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ