Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਚਾਇਤ ਮੰਤਰੀ ਵੱਲੋਂ ਗਰਾਊਂਡ ਜ਼ੀਰੋ 'ਤੇ ਮੁਆਇਨਾ : ਸੌਂਦ ਵੱਲੋਂ ਅਚਨਚੇਤ ਦੌਰਾ, ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ

May 15, 2025 06:49 PM
SehajTimes

ਬਨੂੜ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ ਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ 15000 ਛੱਪੜਾਂ ਦੀ ਸਾਫ-ਸਫਾਈ ਤੇ 13000 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਹੋਵੇਗੀ ਤੇ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਣ ਨਾ ਤਾਂ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਵੱਲ ਕੋਈ ਧਿਆਨ ਦਿੱਤਾ ਗਿਆ ਤੇ ਨਾ ਹੀ ਛੱਪੜਾਂ ਦੀ ਸਾਫ ਸਫਾਈ ਦੀ ਸਾਰ ਲਈ ਗਈ।

ਰਾਜਪੁਰਾ ਬਲਾਕ ਦੇ ਪਿੰਡ ਖਿਜਰਗੜ੍ਹ (ਬਨੂੜ) ਵਿਖੇ ਵਿਧਾਇਕਾ ਨੀਨਾ ਮਿੱਤਲ ਨਾਲ ਪੇਂਡੂ ਖੇਡ ਮੈਦਾਨ ਦਾ ਮੁਆਇਨਾ ਕਰਨ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੌਂਦ ਨੇ ਕਿਹਾ ਕਿ ਹਰੇਕ ਪਿੰਡ ਲਈ ਦੋ ਸਥਾਨ ਬਹੁਤ ਖਾਸ ਹੁੰਦੇ ਹਨ। ਇੱਕ ਪਿੰਡ ਦਾ ਖੇਡ ਮੈਦਾਨ ਅਤੇ ਦੂਜਾ ਪਿੰਡ ਦਾ ਛੱਪੜ। ਇਨ੍ਹਾਂ ਦੋਹਾਂ ਤੋਂ ਪਿੰਡ ਦੀ ਖੁਸ਼ਹਾਲੀ ਤੇ ਪਿੰਡ ਦੀ ਜਵਾਨੀ ਬਾਰੇ ਪਤਾ ਚੱਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਜਾਂ ਮੌਜੂਦਾ ਖੇਡ ਮੈਦਾਨ ਨੂੰ ਅੱਪਗ੍ਰੇਡ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਸਾਰੇ ਪੰਜਾਬ ਦੇ ਛੱਪੜਾਂ ਦੀ ਸਫਾਈ ਦਾ ਬੀੜਾ ਚੁੱਕਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਪੇਂਡੂ ਪੁਨਰ ਸੁਰਜੀਤੀ ਮਿਸ਼ਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਵਿੱਚ 13000 ਤੋਂ ਵੱਧ ਖੇਡ ਮੈਦਾਨ ਬਣਾਉਣ ਜਾਂ ਅੱਪਗ੍ਰੇਡ ਕਰ ਰਹੀ ਹੈ। ਇਹ ਇੱਕ ਅਜਿਹਾ ਕਦਮ ਹੈ ਜੋ ਪਿੰਡਾਂ 'ਚ ਵੱਸਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਸਰਕਾਰ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ 'ਨਸ਼ਾ-ਮੁਕਤ ਪੰਜਾਬ' ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ਉੱਤੇ ਜੁੜਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਪੇਂਡੂ ਖੇਡ ਮੈਦਾਨਾਂ ਦੀ ਸਕੀਮ ਸਾਰੇ 154 ਬਲਾਕਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਪਿੰਡਾਂ ਦੀ ਨੁਹਾਰ ਬਦਲਣ ਲਈ 3,500 ਕਰੋੜ ਰੁਪਏ ਦੇ ਬਜਟ ਫੰਡਾਂ ਦੀ ਵਰਤੋਂ ਦੇ ਨਾਲ ਨਾਲ ਮਨਰੇਗਾ ਅਤੇ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਵਰਗੀਆਂ ਸਕੀਮਾਂ ਦੀ ਵਰਤੋਂ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 3,000 ਮਾਡਲ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ ਜਿਸ ਵਿੱਚ ਸਥਾਨਕ ਤੌਰ 'ਤੇ ਪ੍ਰਸਿੱਧ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਵਿਚਲੇ 4300 ਮੌਜੂਦਾ ਖੇਡ ਮੈਦਾਨਾਂ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ ਤੇ ਕਈ ਪਿੰਡਾਂ ਵਿੱਚ ਨਵੇਂ ਖੇਡ ਮੈਦਾਨਾਂ ਦੀ ਉਸਾਰੀ ਜਾਰੀ ਹੈ। ਉਨ੍ਹਾਂ ਇਸ ਗੱਲ ‘ਤੇ ਚਿੰਤਾ ਜਤਾਈ ਕਿ ਬਹੁਤ ਸਾਰੇ ਪੇਂਡੂ ਬੱਚੇ ਖੇਡ ਦੇ ਮੈਦਾਨਾਂ ਜਾਂ ਖੇਡ ਸਹੂਲਤਾਂ ਤੱਕ ਪਹੁੰਚ ਤੋਂ ਬਿਨਾਂ ਵੱਡੇ ਹੁੰਦੇ ਹਨ। ਚੰਗੀ ਤਰ੍ਹਾਂ ਲੈਸ, ਸੁਰੱਖਿਅਤ ਅਤੇ ਹਰੇ ਭਰੇ ਖੇਡ ਦੇ ਮੈਦਾਨ ਬਣਾ ਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ ਨੂੰ, ਹਰ ਪਿੰਡ ਵਿੱਚ, ਖੇਡਣ, ਮੁਕਾਬਲਾ ਕਰਨ ਅਤੇ ਅੱਗੇ ਵਧਣ ਦਾ ਮੌਕਾ ਮਿਲੇ।

ਬਾਅਦ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਅਜੀਜਪੁਰ, ਫਰੀਦਪੁਰ ਗੁੱਜਰਾਂ, ਭਟੇੜੀ, ਨਲਾਸ ਖੁਰਦ ਅਤੇ ਮਾਣਕਪੁਰ ਪਿੰਡਾਂ ਦੇ ਖੇਡ ਮੈਦਾਨਾਂ ਤੇ ਛੱਪੜਾਂ ਦੀ ਸਾਫ ਸਫਾਈ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਜੀਜਪੁਰ ਸਟੇਡੀਅਮ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੁਝ ਊਣਤਾਈਆਂ ਦਾ ਗੰਭੀਰ ਨੋਟਿਸ ਲਿਆ ਤੇ ਏਡੀਸੀ ਪਟਿਆਲਾ ਨੂੰ ਇਸ ਦੀ ਰਿਪਰੋਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 15,000 ਪਿੰਡਾਂ ਦੇ ਛੱਪੜਾਂ ਦੀ ਮੁੜ ਸੁਰਜੀਤੀ ਪੇਂਡੂ ਤਬਦੀਲੀ ਵਿੱਚ ਇੱਕ ਨਵਾਂ ਅਧਿਆਏ ਜੋੜੇਗੀ। ਪੰਜਾਬ ਸਰਕਾਰ ਨੇ 15,000 ਤੋਂ ਵੱਧ ਪਿੰਡਾਂ ਦੇ ਛੱਪੜਾਂ ਨੂੰ ਸਾਫ਼ ਕਰਨ, ਮੁੜ ਸੁਰਜੀਤ ਕਰਨ ਅਤੇ ਪਾਣੀ ਟ੍ਰੀਟ ਕਰਨ ਲਈ ਆਪਣੀ ਕਿਸਮ ਦਾ ਪਹਿਲਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਫੀਲਡ ਰਿਪੋਰਟਾਂ ਅਨੁਸਾਰ 1,587 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 4,408 ਛੱਪੜਾਂ ਵਿੱਚ ਕੰਮ ਚੱਲ ਰਿਹਾ ਹੈ। ਸਾਰੇ ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ 30 ਮਈ, 2025 ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 515 ਤੋਂ ਵੱਧ ਛੱਪੜਾਂ ਵਿੱਚ ਗਾਰ ਕੱਢਣ ਦਾ ਕੰਮ ਵੀ ਪੂਰਾ ਹੋ ਗਿਆ ਹੈ ਅਤੇ 1901 ਛੱਪੜਾਂ ਵਿੱਚ ਇਹ ਕੰਮ ਚੱਲ ਰਿਹਾ ਹੈ। ਸੌਂਦ ਨੇ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਪੜਾਅ ਵਿੱਚ 5000 ਥਾਪਰ/ਸੀਚੇਵਾਲ ਮਾਡਲ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫਾਈ ਦਾ ਕੰਮ ਸਿਰਫ਼ ਇੱਕ ਸਫਾਈ ਪ੍ਰੋਜੈਕਟ ਨਹੀਂ ਹੈ। ਇਹ ਪਿੰਡਾਂ ਦੇ ਜੀਵਨ ਵਿੱਚ ਮਾਣ-ਸਨਮਾਨ ਵਾਪਸ ਲਿਆਉਣ ਲਈ ਇੱਕ ਲਹਿਰ ਹੈ। ਬਹੁਤ ਸਮੇਂ ਤੋਂ ਪਿੰਡਾਂ ਦੇ ਛੱਪੜ ਡੰਪਿੰਗ ਗਰਾਊਂਡ ਬਣ ਗਏ ਸਨ ਜੋ ਕਿ ਗੰਦੇ ਅਤੇ ਬਦਬੂਦਾਰ ਸਨ। ਰਹਿੰਦ-ਖੂੰਹਦ, ਪਲਾਸਟਿਕ ਅਤੇ ਜੰਗਲੀ ਬੂਟੀ ਦੇ ਇਕੱਠੇ ਹੋਣ ਕਾਰਨ, ਛੱਪੜਾਂ ਦਾ ਪਾਣੀ ਪਸ਼ੂਆਂ ਲਈ ਅਯੋਗ ਹੋ ਗਿਆ ਸੀ, ਮੱਛਰਾਂ ਲਈ ਪ੍ਰਜਨਨ ਸਥਾਨ ਸੀ, ਅਤੇ ਖੇਤੀ ਲਈ ਵਰਤਿਆ ਨਹੀਂ ਜਾ ਸਕਦਾ ਸੀ। ਹੁਣ ਇਹ ਸਾਫ਼ ਜਲ ਸਰੋਤਾਂ ਵਿੱਚ ਬਦਲ ਰਹੇ ਹਨ ਜਿਸ ਦੀ ਵਰਤੋਂ ਖੇਤੀਬਾੜੀ ਲਈ ਕੀਤੀ ਜਾਵੇਗੀ। ਛੱਪੜਾਂ ਦੀ ਸਫਾਈ ਨਾਲ ਪਿੰਡਾਂ ਦੇ ਵਸਨੀਕਾਂ ਦੇ ਮਾਣ ਸਨਮਾਨ ਵਿੱਚ ਵੀ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਦਹਾਕਿਆਂ ਵਿੱਚ ਪਹਿਲੀ ਵਾਰ ਪੰਜਾਬ ਦੇ ਸਾਰੇ ਛੱਪੜਾਂ ਵਿੱਚ ਵੱਡੇ ਪੱਧਰ ‘ਤੇ ਡੀ-ਵਾਟਰਿੰਗ ਅਤੇ ਡੀ-ਸਿਲਟਿੰਗ ਕੀਤੀ ਜਾ ਰਹੀ ਹੈ ਜਿਸ ਨਾਲ ਗੰਦੇ ਪਾਣੀ ਨੂੰ ਸਾਫ਼ ਕਰਕੇ ਪਾਣੀ ਦੀ ਸਟੋਰੇਜ ਸਮਰੱਥਾ ਅਤੇ ਕੁਦਰਤੀ ਵਹਾਅ ਨੂੰ ਮਹੱਤਵਪੂਰਨ ਢੰਗ ਨਾਲ ਵਧਾਇਆ ਜਾ ਰਿਹਾ ਹੈ।  

ਇਸ ਮੌਕੇ ਏਡੀਸੀ ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ, ਬੀਡੀਪੀਓ ਬਨਦੀਪ ਸਿੰਘ ਗਿੱਲ ਅਤੇ ਪਿੰਡਾਂ ਦੇ ਸਰਪੰਚ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ