Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਮੋਹਾਲੀ ਦੇ ਕੰਮਕਾਜ ਦਾ ਜਾਇਜ਼ਾ ਲਿਆ

May 16, 2025 02:00 PM
SehajTimes

ਕਿਹਾ, ਨਸ਼ਾ ਮੁਕਤੀ ਕੇਂਦਰ ਮੋਹਾਲੀ ਪੰਜਾਬ ਦੇ ਮਾਡਲ ਕੇਂਦਰ ਵਜੋਂ ਉਭਰੇਗਾ

ਐਸ ਏ ਐਸ ਨਗਰ : ਨਵੇਂ ਸ਼ੁਰੂ ਕੀਤੇ ਗਏ ਹੁਨਰ ਵਿਕਾਸ ਕੋਰਸਾਂ ਅਤੇ ਨਸ਼ਾ ਮੁਕਤੀ ਕੇਂਦਰ, ਮੋਹਾਲੀ ਦੇ ਸਮੁੱਚੇ ਕੰਮਕਾਜ ਦਾ ਮੁਲਾਂਕਣ ਕਰਨ ਲਈ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ, ਐਸ ਏ ਐਸ ਨਗਰ ਦੀ ਚੇਅਰਪਰਸਨ ਕੋਮਲ ਮਿੱਤਲ ਨੇ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਇਲਾਜ ਕਰਵਾ ਰਹੇ ਨੌਜੁਆਨਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰ, ਮੋਹਾਲੀ ਨੇੜਲੇ ਭਵਿੱਖ ਵਿੱਚ ਪੰਜਾਬ ਲਈ ਇੱਕ ਮਾਡਲ ਕੇਂਦਰ ਬਣ ਕੇ ਉਭਰੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਨਸ਼ਾ ਪੀੜਤ ਦੇ ਦਾਖਲੇ 'ਤੇ, ਉਸ ਦਾ ਪਹਿਲਾਂ 2-3 ਹਫ਼ਤਿਆਂ ਦਾ ਨਸ਼ਾ ਮੁਕਤੀ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਬਾਅਦ, ਉਨ੍ਹਾਂ ਨੂੰ ਇਸੇ ਕੰਪਲੈਕਸ ਦੇ ਅੰਦਰ ਮੁੜ ਵਸੇਬਾ ਕੇਂਦਰ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਰੁਚੀਆਂ ਦੇ ਆਧਾਰ 'ਤੇ ਕੰਪਿਊਟਰ, ਮੋਬਾਈਲ, ਬਿਜਲੀ ਦੇ ਕੰਮ ਅਤੇ ਖਾਣਾ ਬਣਾਉਣ ਵਿੱਚ ਹੁਨਰ ਸਿਖਲਾਈ ਦਿੱਤੀ ਜਾਂਦੀ ਹੈ।

ਆਪਣੀ ਫੇਰੀ ਦੌਰਾਨ, ਡੀ ਸੀ ਮਿੱਤਲ ਨੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਮਰੀਜ਼ਾਂ ਨੂੰ ਉਨ੍ਹਾਂ ਦੀ ਰਿਕਵਰੀ ਪ੍ਰਕਿਰਿਆ ਵਿੱਚ ਸਹਾਇਤਾ ਲਈ ਪੌਸ਼ਟਿਕ ਖੁਰਾਕ ਮਿਲੇ। ਇਸ ਤੋਂ ਇਲਾਵਾ, ਕੇਂਦਰ ਨੂੰ ਮਨੋਰੰਜਨ ਸਹੂਲਤਾਂ, ਯੋਗਾ ਰੂਮ ਅਤੇ ਘਰੇਲੂ ਬਾਗਬਾਨੀ ਗਤੀਵਿਧੀਆਂ ਨਾਲ ਲੈਸ ਕੀਤਾ ਗਿਆ ਹੈ ਤਾਂ ਜੋ ਇਲਾਜ ਲੈਣ ਵਾਲਿਆਂ ਨੂੰ ਆਪਣਾ ਆਪ ਰਚਨਾਤਮਕ ਕੰਮਾਂ ਵਿੱਚ ਲਾਉਣ ਵਿੱਚ ਮੱਦਦ ਮਿਲ ਸਕੇ।

ਡੀ ਸੀ ਕੋਮਲ ਮਿੱਤਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਦੇ ਸਹਿਯੋਗ ਨਾਲ, ਨਸ਼ਾ ਪੀੜਤਾਂ ਦੇ ਮੁਕੰਮਲ ਇਲਾਜ ਅਤੇ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ਤੇ ਲਿਆਉਣ ਵਿੱਚ ਨਸ਼ਿਆਂ ਦੇ ਆਦੀ ਲੋਕਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਦੇ ਨਾਲ ਏ ਡੀ ਸੀ (ਡੀ) ਸੋਨਮ ਚੌਧਰੀ, ਐਸ ਪੀ (ਪੀ ਬੀ ਆਈ) ਦੀਪਿਕਾ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ ਅਤੇ ਮਨੋਰੋਗ ਮਾਹਿਰ ਡਾ. ਪੂਜਾ ਗਰਗ ਵੀ ਸਨ।

 

Have something to say? Post your comment

 

More in Chandigarh

ਮਿਉਂਸੀਪਲ ਕਮੇਟੀ ਵਿੱਚ ਮਮਤਾ ਦਿਵਸ ਮਨਾਇਆ ਗਿਆ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ