Saturday, August 23, 2025
BREAKING NEWS
ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Education

ਪਟਿਆਲਾ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਮਈ ਨੂੰ

May 16, 2025 05:30 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਮਿਤੀ 17 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਡਰਾਈਵਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  
         ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦਫ਼ਤਰ ਸੰਗਰੂਰ ਵੱਲੋਂ ਡਰਾਈਵਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਟ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-45 ਸਾਲ ਹੋਵੇ ਅਤੇ  ਕੇਵਲ ਪੁਰਸ਼ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 17 ਮਈ ਦਿਨ ਸ਼ਨੀਵਾਰ, ਸਵੇਰੇ 11 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ। 

Have something to say? Post your comment

 

More in Education

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠਾ ਵਿਖੇ ਤਰਕਸ਼ੀਲ ਪ੍ਰੋਗਰਾਮ ਹੋਇਆ 

ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਕੀਤਾ ਗਿਆ ਵਾਧਾ : ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲਿਆ