Thursday, October 16, 2025

Chandigarh

ਪੰਜਾਬ ਸਰਕਾਰ ਆਪਣੀ ਵਚਨਬੱਧਤਾ ’ਤੇ ਖ਼ਰੀ ਉੱਤਰੀ

May 16, 2025 06:35 PM
SehajTimes

ਕਿਸਾਨਾਂ ਦੇ ਖਾਤਿਆਂ ਵਿੱਚ 28,571 ਕਰੋੜ ਰੁਪਏ ਦੀ ਅਦਾਇਗੀ

ਸਮੁੱਚੀ 130.03 ਲੱਖ ਮੀਟਰਕ ਟਨ ਫਸਲ ਦੀ ਹੋਈ ਖਰੀਦ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ

ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਲਾਭਪਾਤਰੀਆਂ ਨੂੰ ਈ-ਕੇਵਾਈਸੀ ਪ੍ਰਕਿਰਿਆ ਪੂਰਾ ਕਰਨ ਲਈ ਈ-ਕੇਵਾਈਸੀ ਐਪ ਡਾਊਨਲੋਡ ਕਰਨ ਦੀ ਅਪੀਲ

ਚੰਡੀਗੜ੍ਹ : ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਕੱਲੇ-ਕੱਲੇ ਦਾਣੇ ਦੀ ਖਰੀਦ ਕਰਨ ਦੇ ਆਪਣੇ ਵਾਅਦੇ ’ਤੇ ਖ਼ਰੇ ਉਤਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖਰੀਦ ਕੀਤੀ ਹੈ।

ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਨੇ 15 ਮਈ ਨੂੰ ਖਰੀਦ ਸੀਜ਼ਨ ਦੇ ਖ਼ਤਮ ਹੋਣ ਤੱਕ ਮੰਡੀਆਂ ਵਿੱਚ ਪਹੁੰਚੀ ਸਾਰੀ 130.03 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਮੁਕੰਮਲ ਕਰ ਲਈ ਹੈ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਕੀਤੇ ਯਤਨਾਂ ਲਈ ਵਧਾਈ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 119.24 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਦੋਂ ਕਿ ਵਪਾਰੀਆਂ ਨੇ 10.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ । ਇਸ ਤੋਂ ਇਲਾਵਾ, 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 28,571 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਲਿਫਟਿੰਗ ਦੇ ਸਬੰਧ ਵਿੱਚ, ਮੰਤਰੀ ਨੇ ਦੱਸਿਆ ਕਿ 104.51 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਫਸਲ ਦੀ ਚੁਕਾਈ ਵੀ ਕੁਝ ਦਿਨਾਂ ਵਿੱਚ ਕਰ ਲਈ ਜਾਵੇਗੀ।

ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ, ਸਰਕਾਰ ਨੇ ਕੁੱਲ 2885 ਮੰਡੀਆਂ/ਖਰੀਦ ਕੇਂਦਰ ਸਥਾਪਤ ਕੀਤੇ ਸਨ, ਜਿਨ੍ਹਾਂ ਵਿੱਚੋਂ 1864 ਨਿਯਮਿਤ ਅਤੇ 1021 ਅਸਥਾਈ ਕੇਂਦਰ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ ) ਅਧੀਨ 1.24 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਲਾਭਪਾਤਰੀਆਂ ਨੂੰ ‘ਈ-ਕੇਵਾਈਸੀ ਐਪ’ ਡਾਊਨਲੋਡ ਕਰਨ ਲਈ ਕਿਹਾ ਤਾਂ ਜੋ ਉਹ ਘਰ ਬੈਠੇ ਹੀ ਈ-ਕੇਵਾਈਸੀ ਪ੍ਰਕਿਰਿਆ ਪੂਰਾ ਕਰ ਸਕਣ। ਇਸ ਤਰ੍ਹਾਂ, ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਲਈ ਵਾਜਿਬ ਅਨਾਜ ਡਿੱਪੂਆਂ(ਐਫਪੀਐਸ) ’ਤੇ ਜਾਣ ਦੀ ਲੋੜ ਨਹੀਂ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਸ਼ਾਮਿਲ ਸਨ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ