Monday, July 07, 2025

Malwa

ਹੜ੍ਹਾਂ ਦੀ ਰੋਕਥਾਮ ਲਈ ਮੇਅਰ ਨੇ ਵੱਡੀ ਅਤੇ ਛੋਟੀ ਨਦੀ ਦੀ ਸਫਾਈ ਲਈ ਦਿੱਤੇ ਸਖ਼ਤ ਹੁਕਮ

May 16, 2025 07:04 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਹੜ੍ਹ ਅਤੇ ਹੀਟ ਵੇਵ ਦੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਮੇਅਰ ਨੇ ਹੁਕਮ ਦਿੱਤੇ ਕਿ ਸ਼ਹਿਰ ਦੀ ਵੱਡੀ ਨਦੀ ਅਤੇ ਛੋਟੀ ਨਦੀ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਤਾਂ ਜੋ ਹੜ੍ਹ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ । ਉਹਨਾਂ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਹੜ੍ਹ ਦੀ ਮਾਰ ਤੋਂ ਬਚਾਅ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਰੂਰੀ ਸਰਕਾਰੀ ਮਸ਼ੀਨਰੀ ਤਤਕਾਲ ਤੌਰ ‘ਤੇ ਤਾਇਨਾਤ ਕੀਤੀ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਮਸ਼ੀਨਰੀ ਅਤੇ ਮਨੁੱਖੀ ਬਲ ਤਾਇਨਾਤ ਕੀਤਾ ਜਾ ਸਕੇ ।

                     ਇਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਅਤੇ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਨੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਦਿੱਤੇ ਕਿ ਹੀਟ ਵੇਵ ਦੀ ਤੀਬਰਤਾ ਨੂੰ ਦੇਖਦਿਆਂ ਲੋੜੀਂਦੇ ਉਪਕਰਣ ਜਿਵੇਂ ਕਿ ਆਰ.ਓ. , ਫਰਿਜ, ਵਾਟਰ ਕੂਲਰ ਅਤੇ ਏ.ਸੀ.ਆਦਿ ਦੀ ਲੋੜ ਬਾਰੇ ਐਸਟੀਮੇਟ ਤਿਆਰ ਕਰਕੇ ਜਲਦੀ ਭੇਜੇ ਜਾਣ । ਉਹਨਾਂ ਉਚੇਚੇ ਤੌਰ ‘ ਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੋਂ ਵੀ ਲੋੜੀਂਦੇ ਉਪਕਰਨਾ ਦੀ ਖਰੀਦ ਲਈ ਫੰਡ ਦੀ ਮੰਗ ਕੀਤੀ ਤਾਂ ਜੋ ਸਕੂਲਾਂ ਵਿੱਚ ਵੀ ਸੁਰੱਖਿਆ ਦੇ ਮਿਆਰ ਨੂੰ ਉੱਚਾ ਕੀਤਾ ਜਾ ਸਕੇ ।

                  ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੇ ਨਾਲ ਹੀ ਐਮਰਜੈਂਸੀ ਜਾਂ ਜੰਗ ਵਰਗੀ ਸਥਿਤੀ ਵਿੱਚ ਵਰਤੇ ਜਾਣ ਵਾਲੇ ਸਾਇਰਨ ਅਤੇ ਚੇਤਾਵਨੀ ਸਿਸਟਮ ਦੀ ਖਰੀਦ ਲਈ ਵੀ ਵਿਭਾਗਾਂ ਨੂੰ ਆਪਣੀਆਂ ਲੋੜਾਂ ਅਨੁਸਾਰ ਫੰਡ ਦੀ ਮੰਗ ਭੇਜਣ ਲਈ ਕਿਹਾ ਤਾਂ ਜੋ ਖ਼ਤਰੇ ਦੀ ਸਥਿਤੀ ਵਿੱਚ ਲੋਕਾਂ ਨੂੰ ਸਮੇਂ ਸਿਰ ਚੇਤਾਵਨੀ ਦਿੱਤੀ ਜਾ ਸਕੇ । ਉਹਨਾਂ ਸਮੂਹ ਵਿਭਾਗਾਂ ਨੂੰ ਆਪਣੇ ਆਪਣੇ ਕਾਰਜ ਤੁਰੰਤ ਪੂਰੇ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਖ਼ਤਰੇ ਦੀ ਸਥਿਤੀ ਵਿੱਚ ਲੋਕਾਂ ਨੂੰ ਸਮੇ ਸਿਰ ਚੇਤਾਵਨੀ ਦਿੱਤੀ ਜਾ ਸਕੇ । ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹਾਂ, ਹੀਟ ਵੇਵ ਅਤੇ ਐਮਰਜੈਂਸੀ ਦੀ ਸਥਿਤੀ ਤੋਂ ਬਚਣ ਲਈ ਤਿਆਰ ਹੈ ।  

                      ਇਸ ਮੌਕੇ ਮਾਲ ਅਫਸਰ ਸ੍ਰੀ ਨਵਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ, ਖੇਡ ਅਫਸਰ ਹਰਪਿੰਦਰ ਸਿੰਘ,ਪਸ਼ੂ ਪਾਲਣ ਵਿਭਾਗ ਤੋਂ ਸਹਾਇਕ ਡਾਇਰੈਕਟਰ ਡਾ: ਸੋਨਿੰਦਰ ਕੌਰ,  , ਰੈਡ ਕਰਾਸ ਤੋਂ ਸਕੱਤਰ ਡਾ: ਪੀ.ਐਸ.ਸਿੱਧੂ, ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ, ਏ.ਐਫ.ਐਸ.ਓ. ਮਨੂੰ ਲਟਾਵਾ ਤੋ ਇਲਾਵਾ ਮੰਡੀ ਬੋਰਡ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ । 

Have something to say? Post your comment

 

More in Malwa

ਅਕਾਲੀ ਆਗੂ ਵਿਨਰਜੀਤ ਗੋਲਡੀ ਨੂੰ ਪੁਲਿਸ ਨੇ ਪੈਟਰੌਲ ਪੰਪ ਤੇ ਕੀਤਾ ਨਜ਼ਰਬੰਦ 

ਆਮ ਪਾਰਟੀ ਸਰਕਾਰ ਸੈਂਟਰ ਸਰਕਾਰ ਤੋਂ ਕਰਜ਼ਾ ਲੈ ਕੇ ਆਪਣਾਂ ਸਮਾਂ ਪੂਰਾ ਕਰ ਰਹੀ ਹੈ : ਨਿਸ਼ਾਂਤ ਅਖ਼ਤਰ

ਦੇਵਿੰਦਰ ਪਾਲ ਰਿੰਪੀ ਭਗਤ ਪੂਰਨ ਸਿੰਘ ਐਵਾਰਡ ਨਾਲ ਸਨਮਾਨਿਤ

ਨਿਆਸਰੇ ਬੱਚਿਆਂ ਦੀ ਪਹਿਚਾਣ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਵੇਕਲੀ ਪਹਿਲ

ਟ੍ਰੈਫਿਕ ਉਲੰਘਣਾ ਦੇ 31 ਚਲਾਨ, 7 ਲੱਖ 29 ਹਜ਼ਾਰ ਜੁਰਮਾਨੇ : ਆਰ.ਟੀ.ਓ ਬਬਨਦੀਪ ਸਿੰਘ ਵਾਲੀਆ

ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਕੂਲ ਦੀ ਇਮਾਰਤ ਦਾ ਕੀਤਾ ਉਦਘਾਟਨ 

ਪੁਲਿਸ ਨੇ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਇਕ ਕਥਿਤ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੌਜੀ ਵਿਭਾਗ ਵਿਚ ਡਾ. ਅਮਿਤ ਸੰਧੂ ਵੱਲੋਂ 70 ਸਾਲ ਦੀ ਹਾਈਰਿਕਸ ਬਜ਼ੁਰਗ ਔਰਤ ਦਾ ਸਫਲ ਅਪਰੇਸ਼ਨ

ਸ਼ਹੀਦੀ ਗੁਰਪੁਰਬ ਮੌਕੇ ਹਰੇ ਭਰੇ ਪੰਜਾਬ ਲਈ ਰੁੱਖ ਲਗਾਉਣ ਦੀ ਮੁਹਿੰਮ : ਡਿਪਟੀ ਕਮਿਸ਼ਨਰ

ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮਨਾਈ