ਗੱਜਣ ਮਾਜਰਾ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਸ਼ੁੱਕਰਵਾਰ (16 ਮਈ) ਨੂੰ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਜਿਸ ਵਿੱਚ 95 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਦਿਆਰਥੀਆਂ ਵਿੱਚੋਂ 2,65,548 ਪਾਸ ਹੋਏ।
ਮਲੇਰਕੋਟਲਾ ਦੇ ਨੇੜੇ ਪਿੰਡ ਭੁਰਥਲਾ ਮੰਡੇਰ ਦੇ ਦਮਨ ਦੀਪ ਸਿੰਘ ਮੰਡੇਰ ਪੁੱਤਰ ਹਰਦੀਪ ਸਿੰਘ ਮੰਡੇਰ (ਪਟਵਾਰੀ) ਨੇ ਪਾਇਨੀਅਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੱਜਣ ਮਾਜਰਾ ਵਿੱਚੋਂ 92% ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ